ਚੰਡੀਗੜ੍ਹ, 31 ਜੁਲਾਈ 2024: ਪੰਜਾਬ ਦੀਆਂ ਕਈ ਥਾਵਾਂ ’ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ | ਇਸ ਦੇ ਨਾਲ ਹੀ ਸੂਬੇ ‘ਚ ਮੀਂਹ (Rain) ਤੋਂ ਬਾਅਦ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕਈ ਸੂਬਿਆਂ ‘ਚ ਮੀਂਹ (Rain) ਦੀ ਚਿਤਾਵਨੀ ਦਿੱਤੀ ਹੈ ਅਤੇ ਸਾਵਧਾਨ ਰਹਿਣ ਲਈ ਕਿਹਾ ਹੈ। ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ‘ਚ 31 ਜੁਲਾਈ ਅਤੇ 1 ਅਗਸਤ ਨੂੰ ਭਾਰੀ ਮੀਂਹ ਦਾ ਔਰੇਂਜ ਅਲਰਟ ਹੈ, ਜਦਕਿ 2 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ ।
Rain: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਇਨ੍ਹਾਂ ਦਿਨਾਂ ਦੌਰਾਨ ਭਾਰੀ ਮੀਂਹ ਦੀ ਭਵਿੱਖਬਾਣੀ
