ਮੀਂਹ

ਹਰਿਆਣਾ ਦੇ 5 ਜ਼ਿਲ੍ਹਿਆਂ ‘ਚ ਪਿਆ ਮੀਂਹ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਹਰਿਆਣਾ, 28 ਜੂਨ 2025: ਹਰਿਆਣਾ ‘ ਚ ਮੌਸਮ ਨੇ ਆਪਣਾ ਮਿਜ਼ਾਜ਼ ਬਦਲ ਲਿਆ ਹੈ, ਹਰਿਆਣਾ ਦੇ 5 ਜ਼ਿਲ੍ਹਿਆਂ ਰੋਹਤਕ, ਨੂੰਹ, ਗੁਰੂਗ੍ਰਾਮ, ਜੀਂਦ, ਸੋਨੀਪਤ ਅਤੇ ਫਰੀਦਾਬਾਦ ‘ਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਵੀ ਅਗਲੇ ਤਿੰਨ ਘੰਟਿਆਂ ਲਈ ਯਾਨੀ ਸ਼ਾਮ ਤੱਕ ਝੱਜਰ, ਰੇਵਾੜੀ, ਸੋਨੀਪਤ ਅਤੇ ਸਿਰਸਾ ‘ਚ ਤੇਜ਼ ਹਵਾਵਾਂ ਅਤੇ ਗਰਜ ਨਾਲ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਇਸ ਤੋਂ ਪਹਿਲਾਂ ਪੰਚਕੂਲਾ ‘ਚ ਰਾਤ 1.30 ਵਜੇ ਤੋਂ 3.30 ਵਜੇ ਤੱਕ ਮੀਂਹ ਪਿਆ। ਇਸ ਕਾਰਨ ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧ ਗਿਆ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਰਾਤ ਨੂੰ ਚਰਖੀ ਦਾਦਰੀ ‘ਚ ਹਲਕਾ ਮੀਂਹ ਪਿਆ ਹੈ |

ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਲਗਭਗ 5 ਦਿਨ ਪਹਿਲਾਂ ਹਰਿਆਣਾ ‘ਚ ਦਸਤਕ ਦਿੱਤੀ ਹੈ। ਜਿਸ ਕਾਰਨ ਇਸ ਵਾਰ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

Scroll to Top