ਚੰਡੀਗੜ੍ਹ, 12 ਅਪ੍ਰੈਲ 2025: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਮੀਂਹ (Rain) ਪੈਣ ਨਾਲ ਤਾਪਮਾਨ ‘ਚ ਗਿਰਾਵਟ ਆਈ ਹੈ | ਮੀਂਹ ਪੈਣ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਓਥੇ ਕਣਕ ਦੀ ਫਸਲ ਦੇ ਨੁਕਸਾਨ ਦੇ ਖਦਸ਼ੇ ਕਾਰਨ ਕਿਸਾਨ ਚਿੰਤਾ ‘ਚ ਹਨ | ਕੱਲ੍ਹ, ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਰਹੀ ਅਤੇ ਕਈ ਜ਼ਿਲ੍ਹਿਆਂ ‘ਚ ਮੀਂਹ ਵੀ ਪਿਆ।
ਸ਼ੁੱਕਰਵਾਰ ਦੇਰ ਸ਼ਾਮ ਆਏ ਤੇਜ਼ ਤੂਫ਼ਾਨ ਨੇ ਪੰਜਾਬ ਦੇ ਬੁਢਲਾਡਾ ਇਲਾਕੇ ਦੇ ਬੋਹਾ ਪਿੰਡ ‘ਚ ਭਾਰੀ ਤਬਾਹੀ ਮਚਾਈ ਦਿੱਤੀ। ਤੇਜ਼ ਹਵਾਵਾਂ ਕਾਰਨ ਗਊਸ਼ਾਲਾ ਦੀ ਛੱਤ ‘ਤੇ ਲੱਗੇ ਲੋਹੇ ਦੇ ਸ਼ੈੱਡ ਅਚਾਨਕ ਢਹਿ ਗਏ, ਜਿਸ ਨਾਲ 14 ਗਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਦਰਜਨ ਤੋਂ ਵੱਧ ਗਾਵਾਂ ਗੰਭੀਰ ਰੂਪ ‘ਚ ਜ਼ਖਮੀ ਹੋਣ ਦੀ ਖ਼ਬਰ ਹੈ |
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਹੈ। ਸ਼ੁੱਕਰਵਾਰ ਦੇਰ ਰਾਤ ਦਿੱਲੀ ‘ਚ ਖਰਾਬ ਮੌਸਮ ਕਾਰਨ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ ਸੀ। ਤੇਜ਼ ਹਵਾਵਾਂ ਅਤੇ ਬੱਦਲਾਂ ਕਾਰਨ ਘੱਟ ਵਿਜੀਵਿਲਟੀ ਦੇ ਕਾਰਨ, 7 ਉਡਾਣਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ।
ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਸਕਦਾ ਹੈ। 16 ਅਪ੍ਰੈਲ ਤੋਂ ਬਾਅਦ ਪੰਜਾਬ ‘ਚ ਗਰਮੀ ਦੀ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ (Rain) ਪੈਣ ਦੀ ਸੰਭਾਵਨਾ ਦੀ ਚੇਤਾਵਨੀ ਜਾਰੀ ਕੀਤੀ ਹੈ |
Read More: Punjab Weather Update: ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਪੰਜਾਬ ‘ਚ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ