Punjab Weather News

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ, 26 ਮਾਰਚ 2026: Punjab Weather News: ਪੰਜਾਬ ‘ਚ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਅਗਲੇ ਦੋ ਦਿਨਾਂ ‘ਚ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਗਰਜ, ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 28 ਮਾਰਚ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, 29 ਮਾਰਚ ਨੂੰ ਪੰਜਾਬ ਭਰ ‘ਚ ਦੁਬਾਰਾ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੇ ਮੁਤਾਬਕ, ਅੱਜ ਸ਼ਾਮ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਗਰਜ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਦੇ ਮੁਤਾਬਕ, ਗੁਰਦਾਸਪੁਰ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਸੀ, ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ 31.5 ਡਿਗਰੀ ਸੈਲਸੀਅਸ ਸੀ, ਅਤੇ ਬਠਿੰਡਾ ਸਭ ਤੋਂ ਠੰਡਾ ਸੀ। ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ।

ਮੌਸਮ ਵਿਭਾਗ ਨੇ ਵੀਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ,ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ‘ਚ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਹੈ।

Read More: ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ, 11 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ

ਵਿਦੇਸ਼

Scroll to Top