ਚੰਡੀਗੜ੍ਹ, 14 ਅਗਸਤ 2024: ਪੰਜਾਬ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸਰਗਰਮ ਹੋ ਗਿਆ ਹੈ | ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਛਾਈ ਹੋਈ ਹੈ ਅਤੇ ਕਈ ਚੰਡੀਗ੍ਹੜ, ਮੋਹਾਲੀ ਸ਼ਹਿਰਾਂ ‘ਚ ਮੀਂਹ (Rain) ਪਿਆ ਹੈ | ਇਸ ਦੌਰਾਨ ਮੌਸਮ ਵਿਭਾਗ ਵਲੋਂ 3 ਜ਼ਿਲਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ‘ਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ 4.4 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਕਾਰਨ ਤਾਪਮਾਨ ਆਮ ਵਾਂਗ ਪਹੁੰਚ ਗਿਆ ਹੈ।
ਜਨਵਰੀ 19, 2025 5:54 ਪੂਃ ਦੁਃ