July 7, 2024 4:55 pm
Rain

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਪਿਆ ਮੀਂਹ, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 30 ਨਵੰਬਰ 2023: ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ (Rain) ਪੈ ਰਿਹਾ ਹੈ | ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦਾ ਅਲਰਟ ਦਿੱਤਾ ਗਿਆ ਹੈ ਅਤੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅਗਲੇ ਕੁਝ ਘੰਟਿਆਂ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮੋਹਾਲੀ, ਲੁਧਿਆਣਾ, ਫਗਵਾੜਾ, ਕਪੂਰਥਲਾ, ਜਲੰਧਰ ਅਤੇ ਰੋਪੜ ਵਿੱਚ ਰੁਕ-ਰੁਕ ਕੇ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇੰਨਾ ਹੀ ਨਹੀਂ ਇੱਥੇ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।

ਇਸ ਮੀਂਹ (Rain) ਕਾਰਨ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਠੰਡ ਵਧੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ, ਜੋ ਫਿਲਹਾਲ ਆਮ ਤੌਰ ‘ਤੇ 10 ਡਿਗਰੀ ਦੇ ਆਸ-ਪਾਸ ਦਰਜ ਕੀਤੀ ਗਈ ਹੈ।