Site icon TheUnmute.com

ਲੋਕ ਸਭਾ ਚੋਣਾਂ ‘ਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨ ਸਬੰਧੀ ਕੀਤਾ ਜਾਗਰੂਕ

ਲੋਕ ਸਭਾ ਚੋਣਾਂ

ਅਬੋਹਰ 04 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏਡੀਸੀ ਵਿਕਾਸ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ-ਕਮ-ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਕਾਲਜ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ |

ਇਸਦੇ ਨਾਲ ਹੀ ਪ੍ਰਣ ਕਰਵਾਇਆ ਕਿ 1 ਜੂਨ 2024 ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਵਿੱਚ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ। ਇਸ ਮੌਕੇ ਕਾਲਜ ਸਟਾਫ ਨੇ ਆਸ਼ਵਾਸਨ ਦਿੱਤਾ ਕਿ ਉਹ ਚੋਣਾਂ ਦੇ ਇਸ ਤਿਉਹਾਰ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣਗੇ । ਇਸ ਮੌਕੇ ਬੀਪੀਓ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀਪੀਓ ਭਾਲਾ ਰਾਮ, ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ, ਸ. ਪਰਵਿੰਦਰ ਸਿੰਅ ਅਤੇ ਹੋਰ ਸਟਾਫ ਵੀ ਮੌਜੂਦ ਸੀ।

Exit mobile version