Punjab Police

ਪੰਜਾਬ ਪੁਲਿਸ ਤੇ ਗੋਪਾਲਗੰਜ ਪੁਲਿਸ ਦਾ ਸਾਂਝਾ ਆਪ੍ਰੇਸ਼ਨ, ਰਾਜਾ ਹੁਸੈਨ ਨਾਮੀ ਗੈਂਗਸਟਰ ਗ੍ਰਿਫਤਾਰ

ਚੰਡੀਗੜ੍ਹ 17 ਜੂਨ 2022: ਪੰਜਾਬ ਪੁਲਿਸ (Punjab Police) ਅਤੇ ਗੋਪਾਲਗੰਜ ਪੁਲਿਸ ਨੇ ਗੈਂਗਸਟਰ ਦੀ ਗ੍ਰਿਫਤਾਰੀ ਲਈ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ | ਪੁਲਿਸ ਨੇ ਇਸ ਦੌਰਾਨ ਰਾਜਾ ਹੁਸੈਨ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ । ਗੋਪਾਲਗੰਜ ਦੇ ਐਸਪੀ ਆਨੰਦ ਕੁਮਾਰ ਨੇ ਗੈਂਗਸਟਰ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।ਪੁਲਿਸ ਨੇ ਦਸਿਆ ਕਿ ਗ੍ਰਿਫਤਾਰ ਰਾਜਾ ਪੰਜਾਬ ਅਤੇ ਬਿਹਾਰ ਦੇ ਗੈਂਗਸਟਰਾਂ ਲਈ ਕੰਮ ਕਰਦਾ ਸੀ।

ਇਸਦੇ ਨਾਲ ਹੀ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਸਾਂਝੇ ਆਪਰੇਸ਼ਨ ਵਿੱਚ ਮੁਹੰਮਦ ਰਾਜਾ ਦੇ ਨਜ਼ਦੀਕੀ ਗੈਂਗਸਟਰ ਸ਼ਕਤੀ ਸਿੰਘ ਅਤੇ ਛੱਤੀਸਗੜ੍ਹ ਦੇ ਬਿਲਾਸਪੁਰ ਤੋਂ ਅਫਜ਼ਲ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮਾਮਲੇ ‘ਚ ਪੰਜਾਬ ਪੁਲਿਸ (Punjab Police) ਦੇ ਅਨੁਸਾਰ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 4 ਜੂਨ ਨੂੰ ਅੰਤਰਰਾਸ਼ਟਰੀ ਅਤੇ ਭਾਰਤੀ ਨੰਬਰਾਂ ਤੋਂ ਧਮਕੀ ਭਰੀਆਂ ਕਾਲਾਂ ਕੀਤੀ ਗਈਆਂ ਸਨ। ਇਨ੍ਹਾਂ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਦੱਸ ਕੇ ਕਾਲ ਕਰਨ ਵਾਲਿਆਂ ਨੇ ਉਨ੍ਹਾਂ ਤੋਂ 10 ਲੱਖ ਰੁਪਏ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਉੱਤੇ ਸਿੱਧੂ  ਮੂਸੇਵਾਲਾ ਵਾਲਾ ਹਾਲ ਕਰਨ ਦੀ ਧਮਕੀ ਦਿੱਤੀ ਸੀ । ਲੁਧਿਆਣਾ ਪੁਲਿਸ ਵੱਲੋਂ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਦੋਸ਼ੀਆਂ ਦੇ ਕਾਲ ਡਿਟੇਲ ਦੀ ਜਾਂਚ ਕੀਤੀ ਗਈ। ਦੋਸ਼ੀ ਦੀ ਲੋਕੇਸ਼ਨ ਦਿੱਲੀ ‘ਚ ਮਿਲੀ। ਪੰਜਾਬ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਪੁਲਿਸ ਨੇ ਦੋਨਾਂ ਦੋਸ਼ੀਆਂ ਨੂੰ ਫੜਿਆ ਹੈ।

ਇਸਦੇ ਨਾਲ ਹੀ ਗੋਪਾਲਗੰਜ ਦੇ ਐੱਸਪੀ ਆਨੰਦ ਕੁਮਾਰ ਨੇ ਦੱਸਿਆ ਕਿ ਸਥਾਨਕ ਮੀਰਗੰਜ ਥਾਣੇ ਦੀ ਪੁਲਿਸ ਕਾਰਵਾਈ ‘ਚ ਸ਼ਾਮਲ ਸੀ। ਅਦਾਲਤ ਦੇ ਹੁਕਮਾਂ ‘ਤੇ ਗ੍ਰਿਫਤਾਰ ਰਾਜਾ ਨੂੰ ਟਰਾਂਜ਼ਿਟ ਰਿਮਾਂਡ ‘ਤੇ ਪੰਜਾਬ ਲਿਆਇਆ ਗਿਆ ਸੀ। ਜਿਸ ‘ਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਲੁੱਟ ਦਾ ਸਾਰਾ ਪੈਸਾ ਰਾਜੇ ਦੇ ਬੈਂਕ ਖਾਤੇ ਵਿੱਚ ਆਉਂਦਾ ਸੀ।

 

Scroll to Top