Raja Kandola

200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਮਾਮਲੇ ‘ਚ ਰਾਜਾ ਕੰਦੋਲਾ ਨੂੰ 9 ਸਾਲ ਦੀ ਸ਼ਜਾ

ਚੰਡੀਗੜ੍ਹ, 13 ਅਗਸਤ 2024: 200 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਡਰੱਗ ਰੈਕੇਟ ਮਾਮਲੇ ‘ਚ ਜਲੰਧਰ ਦੀ ਅਦਾਲਤ ਨੇ ਰਣਜੀਤ ਸਿੰਘ ਰਾਜਾ ਕੰਦੋਲਾ  (Raja Kandola) ਅਤੇ ਉਸਦੀ ਘਰਵਾਲੀ ਰਾਜਵੰਤ ਕੌਰ ਨੂੰ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਨੇ ਰਾਜਾ ਕੰਦੋਲਾ ਨੂੰ 9 ਸਾਲ ਅਤੇ ਉਸਦੀ ਘਰਵਾਲੀ ਰਾਜਵੰਤ ਕੌਰ ਨੂੰ 3 ਸਾਲ ਦੀ ਸਜ਼ਾ ਸੁਣਾਈ ਹੈ | ਇਸਦੇ ਨਾਲ ਹੀ ਰਾਜਾ ਕੰਦੋਲਾ ਨੂੰ 1 ਲੱਖ ਰੁਪਏ ਅਤੇ ਉਸਦੀ ਘਰਵਾਲੀ ਨੂੰ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ |

ਜਾਣਕਾਰੀ ਮੁਤਾਬਕ ਰੀਬ ਡੇਢ ਦਹਾਕਾ ਪਹਿਲਾਂ ਪੁਲਿਸ ਨੇ ਰਣਜੀਤ ਸਿੰਘ ਰਾਜਾ ਕੰਦੋਲਾ (Raja Kandola) ਨੂੰ ਕਰੋੜਾਂ ਦੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਵਿਚ ਵਿਦੇਸ਼ੀ ਸਬੰਧਾਂ ਦੇ ਸਾਹਮਣੇ ਆਉਣ ਤੋਂ ਬਾਅਦ ਈਡੀ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਸੀ | ਮਾਮਲੇ ਦੀ ਜਾਂਚ 2012 ਤੋਂ ਚੱਲ ਰਹੀ ਸੀ, ਜਿਸ ਤੋਂ ਬਾਅਦ 2015 ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ‘ਚ ਕੇਸ ਦਾ ਫੈਸਲਾ ਆਇਆ ਹੈ।

Scroll to Top