July 2, 2024 8:45 pm
farmers killed in the accident

ਮੋਰਚਾ ਫਤਹਿ ਤੋਂ ਬਾਅਦ ਘਰ ਵਾਪਸੀ ਸਮੇਂ ਹਾਦਸੇ ’ਚ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ

ਮੁਕਤਸਰ ਸਾਹਿਬ 12 ਦਸੰਬਰ 2021: ਬੀਤੇ ਦਿਨੀਂ ਦਿੱਲੀ ਤੋਂ ਵਾਪਸ ਆ ਰਹੇ ਫਤਿਹ ਮਾਰਚ ਦੌਰਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਕਿਸਾਨਾਂ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਜੱਦੀ ਪਿੰਡ ਆਸਾ ਬੁੱਟਰ ਵਿਖੇ ਸਸਕਾਰ ਕੀਤਾ ਗਿਆ। ਇਸ ਸਮੇਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੀ ਉਹਨਾਂ ਦੇ ਸਸਕਾਰ ਤੇ ਪਹੁੰਚੀਆ। ਉਥੇ ਹੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲੇ ਦੇ ਐਸ.ਐਸ.ਪੀ ਸੁਰਜੀਤ ਸਿੰਘ ਵੀ ਹਾਜਰ ਰਹੇ , ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।