Site icon TheUnmute.com

ਰਾਜਾ ਵੜਿੰਗ ਨੇ ਸੂਬਾ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ

Raja Waring

ਚੰਡੀਗੜ੍ਹ 25 ਮਈ 2022: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring)  ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ  (Harish Chaudhary) ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਜਿਕਰਯੋਗ ਹੈ ਕਿ ਰਾਜਾ ਵੜਿੰਗ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਇਰਾਦੇ ਨਾਲ ਹੀ ਲਗਾਤਾਰ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨਾਲ ਬੈਠਕਾਂ ਕਰ ਰਹੇ ਹਨ | ਇਸਦੇ ਨਾਲ ਹੀ ਬੀਤੇ ਕੁਝ ਦਿਨ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫ਼ਰੀਦਕੋਟ ਹਲਕਾ ‘ਚ ਪ੍ਰਧਾਨ ਬਣਨ ਉਪਰੰਤ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ |

ਉਨ੍ਹਾਂ ਕਿਹਾ 2027 ਚ 95 ਸੀਟਾਂ ਹਾਸਿਲ ਕਰਕੇ ਕਾਂਗਰਸ ਦੀ ਸਰਕਾਰ ਬਣਾਉਣਗੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮੌਕੇ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲੋਕ ਕਾਂਗਰਸ ਦੇ ਮੌਜੂਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਤੇ ਜੰਮ ਕੇ ਤੰਜ ਕੱਸੇ ਸਨ |

Exit mobile version