Raja Warring

ਰਾਜਾ ਵੜਿੰਗ ਨੇ ‘ਆਪ’ ਨੂੰ ਦਿੱਤੀ ਜਿੱਤ ਦੀ ਵਧਾਈ, ਕਿਹਾ- ਸਾਨੂੰ ਲੋਕਾਂ ਦਾ ਫ਼ਤਵਾ ਸਵੀਕਾਰ

ਚੰਡੀਗੜ੍ਹ, 13 ਮਈ 2023: ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਤੈਅ ਹੈ । ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ।ਰਾਜਾ ਵੜਿੰਗ (Raja Warring) ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਸੀਂ ਲੋਕਾਂ ਦੇ ਫ਼ਤਵੇ ਨੂੰ ਸਵੀਕਾਰ ਕਰਦੇ ਹਾਂ। ਮੈਂ ਪਾਰਟੀ ਵਰਕਰਾਂ, ਵਾਲੰਟੀਅਰਾਂ ਅਤੇ ਸਮਰਥਕਾਂ ਸਣੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿਉਂਕਿ ਸਭ ਨੇ ਜਲੰਧਰ ਜ਼ਿਮਨੀ ਚੋਣ ਲਈ ਬੇਹੱਦ ਮਿਹਨਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਸੁਸ਼ੀਲ ਰਿੰਕੂ ਨੂੰ ਜਿੱਤ ਦੇ ਲਈ ਵਧਾਈ ਦਿੱਤੀ ਹੈ।

Scroll to Top