Raja Warring

ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 19 ਮਾਰਚ 2022: ਅੱਜ ਭਗਵੰਤ ਦੀ ਅਗਵਾਈ ‘ਚ 10 ਮੰਤਰੀਆਂ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਬਾਅਦ ਕਾਂਗਰਸ ਦੇ ਵਲੋਂ ਵੱਖ ਵੱਖ ਪ੍ਰਤੀਕਿਰਿਆ ਆ ਰਹੀ| ਕਾਂਗਰਸ ਦੇ ਰਵਨੀਤ ਬਿੱਟੂ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੇ ਕਿਹਾ ਕਿ ਮੰਤਰੀ ਮੰਡਲ ਬਣਾਉਣਾ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ‘ਚ ਸ਼ਾਮਿਲ ਹੋਣੇ ਚਾਹੀਦੇ ਸਨ। ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ।

Amrinder Singh Raja Warring

 

 

Scroll to Top