Site icon TheUnmute.com

ਨਵਜੋਤ ਸਿੰਘ ਸਿੱਧੂ ਦੀ ਮੀਟਿੰਗਾਂ ਸੰਬੰਧੀ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

Raja Warring

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਕਾਂਗਰਸੀ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸਿੱਧੂ ਦੀ ਇਨ੍ਹਾਂ ਮੀਟਿੰਗਾਂ ’ਤੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੇ ਤੌਰ ’ਤੇ ਮੀਟਿੰਗਾਂ ਕਰ ਰਹੇ ਹਨ, ਉਨ੍ਹਾਂ ਵਲੋਂ ਮੀਟਿੰਗਾਂ ‘ਚੋ ਹੁਣ ਤੱਕ ਪਾਰਟੀ ਦੇ ਖ਼ਿਲਾਫ ਕੋਈ ਗੱਲ ਸਾਹਮਣੇ ਨਹੀਂ ਆਈ ਅਤੇ ਜੇਕਰ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਹੋਵੇਗੀ ਤਾਂ ਉਸ ਦਾ ਨੋਟਿਸ ਜ਼ਰੂਰ ਲਿਆ ਜਾਵੇਗਾ।

ਇਸਦੇ ਨਾਲ ਹੀ ਰਾਜਾ ਵੜਿੰਗ ਨੇ ਕਿਹਾ ਕਿ ਅਨੁਸਾਸ਼ਨਹੀਨਤਾ ਦੀ ਵਜ੍ਹਾ ਨਾਲ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦਾ ਨੁਕਸਾਨ ਹੋਇਆ ਹੈ ਅਤੇ ਜੇਕਰ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨੀ ਹੈ ਤਾਂ ਸਭ ਤੋਂ ਪਹਿਲਾਂ ਅਨੁਸਾਸ਼ਨ ਜ਼ਰੂਰੀ ਹੈ। ਜਿੱਥੋਂ ਤੱਕ ਸੁਨੀਲ ਜਾਖੜ ਦਾ ਸਵਾਲ ਹੈ, ਉਨ੍ਹਾਂ ਨੂੰ ਨੋਟਿਸ ਸਿੱਧਾ ਹਾਈ ਕਮਾਨ ਨੇ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਉਸ ਦਾ ਜਵਾਬ ਜ਼ਰੂਰ ਦੇਣਾ ਚਾਹੀਦਾ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਮੰਗਲਵਾਰ ਨੂੰ ਲੁਧਿਆਣਾ ਦੇ ਸਾਬਕਾ ਵਿਧਾਇਕਾਂ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਸਾਬਕਾ ਵਿਧਾਇਕ ਸੁਰਿੰਦਰ ਡਾਬਰ ਦੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇਤਾਵਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨਾਲ ਲਗਾ ਦਿੱਤੀ ਅਤੇ ਅੱਜ ਵੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ, ਉਨ੍ਹਾਂ ਦਾ ਆਸ਼ੀਰਵਾਦ ਲੈਣ ਜਾ ਰਹੇ ਹਨ ਅਤੇ ਅੱਗੇ ਚੱਲ ਕੇ ਉਨ੍ਹਾਂ ਦੇ ਤਜਰਬੇ ਦਾ ਫਾਇਦਾ ਲਿਆ ਜਾਵੇਗਾ, ਜਿਸ ਦੇ ਆਧਾਰ ’ਤੇ ਨਗਰ ਨਿਗਮ ਚੋਣ ਦੀ ਰਣਨੀਤੀ ਬਣਾਈ ਜਾਵੇਗੀ।

Exit mobile version