ਅਜਨਾਲਾ ਘਟਨਾਕ੍ਰਮ ਨੂੰ ਲੈ ਕੇ ਰਾਜਾ ਵੜਿੰਗ ਨੇ DGP ਗੌਰਵ ਯਾਦਵ ਨੂੰ ਲਿਖਿਆ ਪੱਤਰ

Ajnala incident

ਚੰਡੀਗੜ੍ਹ 01, ਫ਼ਰਵਰੀ 2023: ਬੀਤੇ ਕੁਝ ਦਿਨ ਪਹਿਲਾਂ ਅਜਨਾਲਾ ਘਟਨਾਕ੍ਰਮ (Ajnala incident) ਨੂੰ ਲੈ ਕੇ ਸਿਆਸੀ ਮਾਹੌਲ ਵੀ ਭਖਿਆ ਹੋਈ ਹੈ | ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਜੱਥਬੰਦੀਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ | ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ।

ਰਾਜਾ ਵੜਿੰਗ ਨੇ ਆਪਣੇ ਪੱਤਰ ਵਿੱਚ ਪੁਲਿਸ ਥਾਣੇ ਦੀ ਘੇਰਾਬੰਦੀ ਕਰਨ ਵਾਲੇ ‘ਵਾਰਿਸ ਪੰਜਾਬ ਦੇ‘ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਘਟਨਾਕ੍ਰਮ ਵਿਚ ਸਾਬਕਾ ਕੌਮਾਂਤਰੀ ਹਾਕੀ ਖਿਡਾਰੀ ਐਸ.ਪੀ. ਜੁਗਰਾਜ ਸਿੰਘ ਸਮੇਤ ਕਈ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ ਸਨ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।