July 8, 2024 12:53 am
Congress

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਨੂੰ ਦਿਖਾਏ ਤਿੱਖੇ ਤੇਵਰ

ਚੰਡੀਗੜ੍ਹ 06 ਜੂਨ 2022: ਪੰਜਾਬ ਕਾਂਗਰਸ (Punjab Congress) ‘ਚ ਆਪਸੀ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ | ਪੰਜਾਬ ਕਾਂਗਰਸ ਦੇ ਵੱਡੇ ਵੱਡੇ ਆਗੂਆਂ ਵਲੋਂ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ | ਜਿਸ ਕਾਰਨ ਕਾਂਗਰਸ ਦੀ ਹਾਲਤ ਪਤਲੀ ਹੋ ਗਈ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਸੀ ਕਿ ਕੁਝ ਲੋਕ ਆਪਣਾ ਫਾਇਦਾ ਦੇਖਦੇ ਹਨ ਅਤੇ ਇਸੇ ਲਈ ਉਹ ਚਲੇ ਗਏ ਹਨ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਜਿਹੜੇ ਲੋਕ ਪਾਰਟੀ ਛੱਡਣਾ ਚਾਹੁੰਦੇ ਹਨ, ਉਨ੍ਹਾਂ ਨੂੰ ਕੋਈ ਬਹਾਨਾ ਨਹੀਂ ਬਣਾਉਣਾ ਚਾਹੀਦਾ।

ਇਸਦੇ ਨਾਲ ਹੀ ਹੁਣ ਰਾਜਾ ਵੜਿੰਗ (Raja Warring) ਨੇ ਕਾਂਗਰਸ ਹਾਈਕਮਾਂਡ (Congress High Command) ਨੂੰ ਤਿੱਖੇ ਤੇਵਰ ਵਿਖਾਏ । ਉਨ੍ਹਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਉਹ 3 ਸਾਲਾਂ ਦੇ ਅੰਦਰ ਪ੍ਰਧਾਨ ਵੱਜੋਂ ਆਪਣਾ ਕੰਮ ਪੱਕਾ ਕਰਕੇ ਵਿਖਾਉਣਗੇ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਹੈ ਕਿ ਜੇਕਰ ਇਹ ਉਸ ਨੂੰ ਬੜਕਾਉਣਗੇ ਤਾਂ ਲੋਕ ਇਨ੍ਹਾਂ ਨੂੰ ਫੈਂਟਣਗੇ।

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸੁਨੀਲ ਜਾਖੜ, ਰਾਜ ਕੁਮਾਰ ਵੇਰਕਾ, ਬਲਬੀਰ ਸਿੱਧੂ ਸਮੇਤ 4 ਵੱਡੇ ਆਗੂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ | ਪੰਜਾਬ ਵਿਧਾਨ ਸਭਾ 2022 ਚੋਣਾਂ ਤੋਂ ਬਾਅਦ ਨਵਜੋਤ ਸਿੱਧੂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹੁਣ ਉਪਰੰਤ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਾਂਗਰਸ ਨੇ ਪ੍ਰਧਾਨ ਨਿਯੁਕਤ ਕੀਤਾ ਹੈ।