ਚੰਡੀਗੜ੍ਹ 09 ਮਈ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਸੀ ਐੱਮ ਭਗਵੰਤ ਮਾਨ (CM Bhagwant Mann) ਨਾਲ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ | ਇਸ ਦੌਰਾਨ ਨਵਜੋਤ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਇੱਕ ਨੂੰ ਕਿਸੇ ਨੂੰ ਵੀ ਮਿਲਣ ਦਾ ਅਧਿਕਾਰ ਹੈ, ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਰਨੀ ਚਾਹੀਦੀ ਹੈ.. ਜੇਕਰ ਕੋਈ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਦੀ ਗੱਲ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੀ ਸ਼ਿਕਾਇਤ ‘ਤੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਹੈ, ਜਿਸ ਨੇ ਸ਼ਿਕਾਇਤ ਕੀਤੀ, ਜੋ ਵੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਜਿਕਰਯੋਗ ਹੈ ਕਿ ਨਵਜੋਤ ਸਿੱਧੂ ਖਿਲਾਫ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਫੈਸਲਾ ਲੈਣਾ ਸੀ | ਪਰ ਕੁੱਝ ਕਾਰਨਾਂ ਕਰਕੇ ਇਸ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਸੀ |