July 5, 2024 5:33 am
PSEB

PSEB ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਨੇ ਚੁੱਕੇ ਸਵਾਲ

ਚੰਡੀਗੜ੍ਹ, 18 ਫਰਵਰੀ 2023: ਪੰਜਾਬ ‘ਚ ਦਿੱਲੀ ਦੇ ਅਧਿਕਾਰੀਆਂ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਗੁੱਸੇ ‘ਚ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਆਪਣੇ ਹਿੱਤਾਂ ਲਈ ਵਰਤ ਰਹੇ ਹਨ।

ਉਨ੍ਹਾਂ ਲਿਖਿਆ ਕਿ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (RERA) ਵਾਂਗ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਮੈਨ ਦੇ ਅਹੁਦੇ ‘ਤੇ ‘ਗੈਰ-ਪੰਜਾਬੀ’ ਡਾ: ਸਤਬੀਰ ਬੇਦੀ ਦੀ ਨਿਯੁਕਤੀ ਸਪੱਸ਼ਟ ਕਰਦੀ ਹੈ ਕਿ ਪੰਜਾਬ ਨੂੰ ਦਿੱਲੀ ਦੁਆਰਾ ਚਲਾਇਆ ਜਾ ਰਿਹਾ ਹੈ।

ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਟਵੀਟ ਕੀਤਾ ਕਿ ਅਜਿਹਾ ਲੱਗਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਆਪਣਾ ਜਾਲ ਵਿਛਾ ਦਿੱਤਾ ਹੈ। ਇਸ ਵਾਰ ਦਿੱਲੀ ਦੇ ਆਈਏਐਸ ਅਤੇ ਕੇਜਰੀਵਾਲ ਦੇ ਕਰੀਬੀ ਡਾਕਟਰ ਸਤਬੀਰ ਬੇਦੀ ਨੂੰ ਪੀਐਸਈਬੀ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਲਿਖਿਆ ਕਿ ਇਸ ਤੋਂ ਪਹਿਲਾਂ ਵੀ ਰੇਰਾ (RERA) ‘ਚ ਦੋ ਅਸਾਮੀਆਂ ‘ਤੇ ਦਿੱਲੀ ਦੇ ਆਈ.ਏ.ਐਸ. ਨਿਯੁਕਤ ਕੀਤੇ ਗਏ |

ਦਰਅਸਲ, ਆਰਟੀਆਈ ਕਾਰਕੁਨ ਮਾਨਿਕ ਗੋਇਲ ਨੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਇਸ ਕਾਪੀ ਨੂੰ ਟਵੀਟ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਪਣੇ ਟਵਿਟਰ ‘ਤੇ ਇਸ ਨੂੰ ਸਾਂਝਾ ਕੀਤਾ।

PSEb