ਚੰਡੀਗੜ੍ਹ 06, ਮਾਰਚ 2023: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ ਅਤੇ ਪੰਜਾਬ ਵਿਧਾਨ ਸਭ ਪਹੁੰਚੇ ।
ਇਸ ਦੌਰਾਨ ਰਾਜਾ ਵੜਿੰਗ (Raja Warring) ਨੇ ਟਵੀਟ ‘ਤੇ ਕਰਦਿਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸਾਂਝੀਆਂ ਕਰਕੇ ਲਿਖਿਆ, ਅੱਜ ਹਰ ਪੰਜਾਬੀ ਮਹਿਸੂਸ ਕਰਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਪਰ ਪੰਜਾਬ ਸਰਕਾਰ ਲਗਾਤਾਰ ਤੱਥਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਪੁਲਿਸ ਆਪਣੇ ਹੀ ਸੀਨੀਅਰ ਅਧਿਕਾਰੀਆਂ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਜਿਸ ਕਰਕੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨ ਦੀ ਸਹੁੰ ਚੁੱਕੀ ਹੈ।”
ਜ਼ਿਕਰਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਅਜਨਾਲਾ ਥਾਣੇ ਦੀ ਘਟਨਾ ਨੂੰ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਵੀ ਚਿੱਠੀ ਲਿਖੀ ਗਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਗੋਇੰਦਵਾਲ ਜੇਲ੍ਹ ਵਿੱਚ ਹੋਏ ਕਤਲਾਂ ਤੋਂ ਬਾਅਦ ਤੇ ਉਨ੍ਹਾਂ ਦੀ ਵੀਡੀਓ ਸਾਹਮਣੇ ਨੂੰ ਲੈ ਕੇ ਵੀ ਲਗਾਤਾਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ।
Each & every punjabi feels that the Law & order situation of the state have collapsed but @PunjabGovtIndia continues to disregard facts. @PunjabPoliceInd failed to act against those who attacked its senior officials. @INCPunjab MLAs have sworn to be people’s voice at the VS. pic.twitter.com/a2QS7gxECR
— Amarinder Singh Raja Warring (@RajaBrar_INC) March 6, 2023