July 2, 2024 10:10 pm
Haryana

ਰਾਜਾ ਵੜਿੰਗ ਵਲੋਂ ਪੰਜਾਬ ਨੂੰ ਬਚਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕ ਪਲੇਟਫ਼ਾਰਮ ‘ਤੇ ਇਕੱਠੇ ਹੋਣ ਦਾ ਸੱਦਾ

ਚੰਡੀਗੜ੍ਹ 02 ਜੂਨ 2022: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ (Raja Warring) ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਵਿਚ ਵਧੀ ਹੋਈ ਅਸੁਰੱਖਿਅਤਾ ਦੀ ਭਾਵਨਾ ਨੂੰ ਮੁੱਖ ਰੱਖਦੇ ਹੋਏ, ਪੰਜਾਬ ਕਾਂਗਰਸ ਸਾਰੀਆਂ ਵਿਰੋਧੀ ਧਿਰਾਂ ਨੂੰ ਹੱਥ ਜੋੜ ਕੇ ਬੇਨਤੀ ਕਰਦੀ ਹੈ ਕਿ ਸਿਆਸੀ ਮੱਤਭੇਦ ਭੁੱਲਾ ਕੇ ਇਕ ਪਲੇਟਫਾਰਮ ਤੇ ਇੱਕਠੇ ਹੋ ਕੇ ਪੰਜਾਬ ਨੂੰ ਬਚਾਉਣ ਦੀ ਰਣਨੀਤੀ ਘੜੀਏ। ਕਾਂਗਰਸ ਪਾਰਟੀ (Congress party) ਇਸ ਦੀ ਪਹਿਲ ਕਰਦੇ ਹੋਏ ਸਭ ਨਾਲ ਗੱਲਬਾਤ ਕਰੇਗੀ।

Congress party