Site icon TheUnmute.com

ਰਾਜਾ ਵੜਿੰਗ ਨੇ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 22 ਮਾਰਚ 2024: ਇਨਫੋਰਸਮੈਂਟ ਡਾਇਰੈਕਟਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਪਾਰਟੀਆਂ ਭਾਜਪਾ ਸਰਕਾਰ ‘ਤੇ ਸ਼ਬਦੀ ਹਮਲੇ ਕਰ ਰਹੀ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਭਾਜਪਾ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ |

ਰਾਜਾ ਵੜਿੰਗ (Raja Warring) ਦਾ ਕਹਿਣਾ ਹੈ ਕਿ ਭਾਜਪਾ ਸਮੁੱਚੀ ਵਿਰੋਧੀ ਧਿਰ ਨੂੰ ਹਰ ਸੰਭਵ ਤਰੀਕੇ ਨਾਲ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਮਹਿਜ਼ ਇਕ ਮਹੀਨਾ ਪਹਿਲਾਂ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਸਨ, ਜਿਸ ਕਾਰਨ ਵਿਰੋਧੀ ਧਿਰ ਲਈ ਪ੍ਰਚਾਰ ਕਰਨਾ ਮੁਸ਼ਕਿਲ ਹੋ ਗਿਆ ਸੀ। ਉਦੋਂ ਵਿਰੋਧੀ ਧਿਰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਸੀਂ ਇਸ ਕਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਇਹ ਤਾਨਾਸ਼ਾਹੀ ਹੈ।

Exit mobile version