Mayor Raman Goyal

ਰਾਜਾ ਵੜਿੰਗ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਦੇ ਸੱਦੇ ਦੀ ਕੀਤੀ ਨਿਖੇਧੀ

ਚੰਡੀਗੜ੍ਹ 06 ਜੂਨ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring)  ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਸਿੱਖ ਨੌਜਵਾਨਾਂ ਨੂੰ ਇੱਕ ਵਾਰ ਫਿਰ ਹਥਿਆਰ ਚਲਾਉਣ ਦੀ ਸਿਖਲਾਈ ਦੇਣ ਦੇ ਦਿੱਤੇ ਸੱਦੇ ਦੀ ਨਿਖੇਧੀ ਕੀਤੀ ਹੈ। ਰਾਜਾ ਵੜਿੰਗ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਉਹ ਹੈਰਾਨ ਹਨ ਕਿ ਜਥੇਦਾਰ ਦੁਨੀਆਂ ਅਤੇ ਖਾਸ ਕਰਕੇ ਸਿੱਖ ਕੌਮ ਨੂੰ ਕੀ ਸੁਨੇਹਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਜਥੇਦਾਰ ਨੂੰ ਕਿਹਾ ਕਿ ਤੁਹਾਡਾ ਸਿੱਖਾਂ ਨੂੰ ਹਥਿਆਰ ਦੇਣ ਦਾ ਲਾਲਚ, ਇਕਮੁੱਠ ਹੋਣ ਦੀ ਸੋਚ ਤੋਂ ਵੱਖਰਾ ਹੈ। ਉਨ੍ਹਾਂ ਜਥੇਦਾਰ ਨੂੰ ਸਵਾਲ ਕੀਤਾ ਕਿ ਕੀ ਤੁਸੀਂ ਸਾਰੇ ਜਾਂ ਸਿਰਫ਼ ਸਿੱਖਾਂ ਲਈ ਹਥਿਆਰਾਂ ਦੀ ਸਿਖਲਾਈ ਦੀ ਵਕਾਲਤ ਕਰ ਰਹੇ ਹੋ ਅਤੇ ਕੀ ਇਸ ਨਾਲ ਦੂਜਿਆਂ ਵਿਚ ਅਸੁਰੱਖਿਆ ਅਤੇ ਅਵਿਸ਼ਵਾਸ ਦੀ ਭਾਵਨਾ ਪੈਦਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਚੰਗਾ ਨਹੀਂ ਹੋਵੇਗਾ।

ਰਾਜਾ ਵੜਿੰਗ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਤੁਸੀਂ ਹਥਿਆਰਾਂ ਦੀ ਸਿਖਲਾਈ ਦਾ ਪ੍ਰਚਾਰ ਕਰਨ ਦੀ ਬਜਾਏ ਸ਼ਾਂਤੀ ਦਾ ਸੰਦੇਸ਼ ਫੈਲਾਓ, ਜਿਸ ਨੂੰ ਸਿੱਖ ਧਰਮ ਪ੍ਰਤੀਬਿੰਬਤ ਕਰਦਾ ਹੈ ਨਾ ਕਿ ਹਿੰਸਾ, ਕਿਉਂਕਿ ਨੌਜਵਾਨਾਂ ਨੂੰ ਆਧੁਨਿਕ ਹਥਿਆਰਾਂ ਦੀ ਸਿਖਲਾਈ ਦੇਣ ਨਾਲ ਹੀ ਹਿੰਸਾ ਹੁੰਦੀ ਹੈ ਜਾਂ ਫਿਰ ਤੁਸੀਂ ਸਾਨੂੰ ਦੱਸੋ ਕਿ ਅਜਿਹੀ ਸਿਖਲਾਈ ਦਾ ਉਦੇਸ਼ ਕੀ ਹੈ?

Scroll to Top