ਚੰਡੀਗੜ੍ਹ, 23 ਫ਼ਰਵਰੀ 2023: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਨਗਰ ਨਿਗਮ ਬਠਿੰਡਾ ਦੇ ਮੇਅਰ ਰਮਨ ਗੋਇਲ (Mayor Raman Goyal) ਸਮੇਤ 5 ਕੌਂਸਲਰਾਂ ਨੂੰ 6 ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਜਿਕਰਯੋਗ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਅੰਦਰੋਂ ਮੇਅਰ ਰਮਨ ਗੋਇਲ ਵਿਰੁੱਧ ਆਵਾਜ਼ ਉਠਾਈ ਜਾ ਰਹੀਆਂ ਸਨ ਅਤੇ ਉਨ੍ਹਾਂ ਨੂੰ ਬਦਲਣ ਦੀ ਮੰਗ ਕੀਤੀ ਜਾ ਰਹੀ ਸੀ।
ਸਾਬਕਾ ਖਜ਼ਾਨਾ ਮੰਤਰੀ ਅਤੇ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਬਾਦਲ ਅਤੇ ਉਨ੍ਹਾਂ ਦੇ ਗਰੁੱਪ ਨੇ ਮੇਅਰ ਰਮਨ ਗੋਇਲ ਨੂੰ ਮੇਅਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਮਨਪ੍ਰੀਤ ਸਿੰਘ ਬਾਦਲ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਮੇਅਰ ਰਮਨ ਗੋਇਲ ਦੇ ਪਤੀ ਸੰਦੀਪ ਗੋਇਲ ਵੀ ਆਪਣੇ ਪੂਰੇ ਗਰੁੱਪ ਨਾਲ ਮਨਪ੍ਰੀਤ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦੇਣ ਲਈ ਪੁੱਜੇ ਸਨ । ਉਸੇ ਦਿਨ ਤੋਂ ਹੀ ਇਹ ਕਾਂਗਰਸੀ ਆਗੂ ਹਾਈਕਮਾਂਡ ਦੀਆਂ ਨਜ਼ਰਾਂ ਵਿੱਚ ਆ ਗਏ ਸਨ।