Site icon TheUnmute.com

ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਰਾਜਾ ਵੜਿੰਗ ਵੱਲੋਂ ਦੁੱਖ ਪ੍ਰਗਟਾਵਾ

ਬੀਰਦਵਿੰਦਰ ਸਿੰਘ

ਚੰਡੀਗੜ੍ਹ 30 ਜੂਨ 2023: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਟਵੀਟ ਕਰਦਿਆਂ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ ਹੈ । ਉਨ੍ਹਾਂ ਲਿਖਿਆ ਕਿ ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਡੂੰਘੇ ਗਿਆਨ, ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਜਾਣੇ ਜਾਂਦੇ ਸਨ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ।

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਵੀਰ ਦਵਿੰਦਰ ਸਿੰਘ 74 ਸਾਲ ਦੇ ਸਨ। ਉਨ੍ਹਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੀ.ਜੀ.ਆਈ. ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਅੱਜ ਇਸ ਦੁਨੀਆ ਤੋਂ ਰੁਖਸ਼ਤ ਹੋ ਗਏ । ਸਾਬਕਾ ਡਿਪਟੀ ਸਪੀਕਰ ਨੂੰ ਵੈਸਟ ਪਾਰਲੀਮੈਂਟਰੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

Exit mobile version