July 4, 2024 11:02 pm
Raja Warring

ਰਾਜਾ ਵੜਿੰਗ ਨੇ ਰਵਨੀਤ ਸਿੰਘ ਬਿੱਟੂ ‘ਤੇ ਕੱਸਿਆ ਤੰਜ, ਬੰਦੀ ਸਿੱਖਾਂ ਦੀ ਰਿਆਹੀ ਬਾਰੇ ਆਖੀ ਇਹ ਗੱਲ

ਚੰਡੀਗੜ੍ਹ, 14 ਜੂਨ 2024: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਕੇਂਦਰੀ ਰਾਜ ਮੰਤਰੀ ਅਤੇ ਲੁਧਿਆਣਾ ਦੇ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੰਦੀ ਸਿੱਖਾਂ ਦੀ ਰਿਆਹੀ ਨੂੰ ਲੈ ਕੇ ਦਿੱਤੇ ਬਿਆਨ ਤੋਂ ਬਾਅਦ ਉਨ੍ਹਾਂ ‘ਤੇ ਤੰਜ ਕੱਸਿਆ ਹੈ | ਪੱਤਰਕਾਰਾਂ ਨੇ ਵੜਿੰਗ ਨੂੰ ਪੁੱਛਿਆ ਕਿ ਰਵਨੀਤ ਬਿੱਟੂ ਹੁਣ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ । ਇਹ ਗੱਲ ਉਨ੍ਹਾਂ ਨੇ ਮੀਡੀਆ ‘ਚ ਆਖੀ ਹੈ। ਜਵਾਬ ਦਿੰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਬਿੱਟੂ ਕਿਤੇ ਵੀ ਕੁਝ ਵੀ ਕਹਿ ਸਕਦੇ ਹਨ।

ਇਸਦੇ ਨਾਲ ਹੀ ਰਾਜਾ ਵੜਿੰਗ (Raja Warring) ਨੇ ਕਿਹਾ ਕਿ ਜਿੱਥੋਂ ਤੱਕ ਬੰਦੀ ਸਿੱਖਾਂ ਦਾ ਸਵਾਲ ਹੈ, ਜੇਕਰ ਕਾਨੂੰਨ ਅਨੁਸਾਰ ਜਿਨ੍ਹਾਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ, ਉਨ੍ਹਾਂ ਨੂੰ ਰਿਹਾਅ ਕਰ ਰਿਹਾ ਹੈ ਤਾਂ ਕਿਸੇ ਨੂੰ ਵਿਰੋਧ ਨਹੀਂ ਕਰਨਾ ਚਾਹੀਦਾ ਸਗੋਂ ਸੂਬੇ ਵਿੱਚ ਬੰਦੀ ਸਿੱਖਾਂ ਦੇ ਨਾਂ ‘ਤੇ ਰਾਜਨੀਤੀ ਬੰਦ ਹੋਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਬਿੱਟੂ ਦੀਆਂ ਗੱਲਾਂ ‘ਤੇ ਅਜੇ ਵੀ ਸ਼ੱਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸ ਨੂੰ ਕਾਫ਼ੀ ਸਮਰਥਨ ਮਿਲ ਰਿਹਾ ਹੈ ਅਤੇ ਲੋਕਾਂ ਦਾ ਹੁਣ ਕਾਂਗਰਸ ‘ਤੇ ਭਰੋਸਾ ਹੈ।