ਪੀਯੂ ਦੇ ਵਿਦਿਆਰਥੀਆਂ

ਮਰਹੂਮ ਬੂਟਾ ਸਿੰਘ ਮਾਮਲੇ ‘ਚ ਰਾਜਾ ਵੜਿੰਗ ਨੇ SC ਕਮਿਸ਼ਨ ਤੋਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਮੰਗੀ ਛੋਟ

ਚੰਡੀਗੜ੍ਹ, 06 ਨਵੰਬਰ 2025: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਸਬੰਧੀ ਟਿੱਪਣੀ ਮਾਮਲੇ ‘ਚ ਤਲਬ ਕੀਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਐਡਵੋਕੇਟ ਅਰਸ਼ਪ੍ਰੀਤ ਸਿੰਘ ਖਡਿਆਲ ਪੇਸ਼ ਹੋਏ | ਇਸ ਦੌਰਾਨ ਉਨ੍ਹਾਂ ਨੇ ਕਮਿਸ਼ਨ ਅੱਗੇ ਮੌਕੇ ‘ਤੇ ਵਕਾਲਤਨਾਮਾ ਪੇਸ਼ ਨਹੀਂ ਕਰ ਸਕੇ।

ਇਸਨ ਦੌਰਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਕੀਲ ਰਾਹੀਂ ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ | ਇਸਦੇ ਨਾਲ ਤਰਨ ਤਾਰਨ ਜ਼ਿਮਨੀ ਚੋਣਾਂ ਉਪਰੰਤ ਦੀ ਤਾਰੀਖ਼ ਦੀ ਮੰਗ ਕੀਤੀ ਹੈ। ਇਸ ਮੌਕੇ ਤਰਨ ਤਾਰਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਿਖੇ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ।

ਇਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪੱਤਰ ਰਾਹੀਂ ਜ਼ਿਲ੍ਹਾ ਚੋਣ ਅਫ਼ਸਰ ਨੇ ਐਸ ਸੀ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਹੈ ਉਨ੍ਹਾਂ ਨੇ ਪੱਤਰ ਜਾਰੀ ਕਰ ਕੇ ਰਾਜਾ ਵੜਿੰਗ ਤੋਂ ਇਸ ਸਬੰਧੀ ਸਪਸ਼ਟੀਕਰਨ ਦੀ ਮੰਗ ਕੀਤੀ ਸੀ ਅਤੇ ਹੁਣ ਪ੍ਰਾਪਤ ਸਪਸ਼ਟੀਕਰਨ ਦੀ ਘੋਖ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਨੇ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਕਾਰਨ ਕਮਿਸ਼ਨ ਵਲੋਂ ਅੱਜ 6 ਨਵੰਬਰ ਨੂੰ ਰੱਖੀ ਪੇਸ਼ੀ ਤੋਂ ਛੋਟ ਮੰਗੀ ਹੈ। ਜਸਵੀਰ ਗੜ੍ਹੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਪੱਤਰ ਨੂੰ ਸਵੀਕਾਰ ਕਰਦੇ ਹੋਏ ਕਮਿਸ਼ਨ ਵਲੋਂ ਉਨ੍ਹਾਂ ਨੂੰ 17 ਨਵੰਬਰ 2025 ਦਾ ਸਮਾਂ ਦਿੱਤਾ ਹੈ।

ਇਸਦੇ ਨਾਲ ਹੀ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅਖਬਾਰ ਰਾਹੀਂ ਉਨ੍ਹਾਂ ਦੇ ਧਿਆਨ ‘ਚ ਆਇਆ ਹੈ ਕਿ ਕਪੂਰਥਲਾ ਪੁਲਿਸ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਮਾਮਲਾ ਦਰਜ ਕੀਤਾ ਹੈ, ਉਸ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਐਸ.ਪੀ.ਕਪੂਰਥਲਾ ਤੋਂ ਰਿਪੋਰਟ ਦੀ ਕਾਪੀ ਮੰਗੀ ਹੈ ਕਿ ਉਨ੍ਹਾਂ ਵਲੋਂ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ 10 ਨਵੰਬਰ 2025 ਨੂੰ ਮੰਗੀ ਹੈ।

Read More: ਜਲੰਧਰ ‘ਚ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਸਾੜਿਆ ਪੁਤਲਾ

Scroll to Top