July 7, 2024 1:24 pm
Raja Warring

ਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, ‘ਹਿੰਮਤ ਹੈ ਤਾਂ ਚੋਣ ਲੜੋ, ਮੈਂ ਤੁਹਾਡੇ ਖ਼ਿਲਾਫ਼ ਲੜਾਂਗਾ’

ਚੰਡੀਗੜ੍ਹ 22 ਦਸੰਬਰ 2022: ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਤਾਜਪੋਸ਼ੀ ਲਈ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ | ਵਿਰੋਧੀਆਂ ਦੀ ਆਲੋਚਨਾ ਕਰਦੇ ਹੋਏ ਉਨ੍ਹਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਦਿੱਗਜ ਨੇਤਾ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣਾਂ ਲੜ ਕੇ ਦੇਖਣ, ਮੈਂ ਉਨ੍ਹਾਂ ਖ਼ਿਲਾਫ਼ ਹੀ ਚੋਣ ਲੜਾਂਗਾ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਉਹ ਖਾਲਿਸਤਾਨ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਚੋਣ ਮੁਹਿੰਮ ਪੰਜਾਬ ਵਿੱਚ ਪ੍ਰਵੇਸ਼ ਕਰਨ ਜਾ ਰਹੀ ਹੈ, ਜਿਸ ਦਾ ਕਾਂਗਰਸ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਕੇਂਦਰ ਸਰਕਾਰ ਕੋਰੋਨਾ ਦੇ ਬਹਾਨੇ ਭਾਰਤ ਜੋੜੋ ਯਾਤਰਾ ਨੂੰ ਰੋਕਣਾ ਚਾਹੁੰਦੀ ਹੈ ਕਿਉਂਕਿ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੋਂ ਡਰਦਾ ਹੈ। ਪੰਜਾਬ ‘ਚ ਹੁਣ ਕੋਰੋਨਾ ਦਾ ਕੋਈ ਡਰ ਨਹੀਂ ਹੈ।