ਚੰਡੀਗੜ੍ਹ 18 ਜੂਨ 2022: ਅਗਨੀਪਥ ਯੋਜਨਾ (Agneepath Yojana) ਦਾ ਵਿਰੋਧ ਪੂਰੇ ਦੇਸ਼ ‘ਚ ਫੈਲ ਚੁੱਕਾ ਹੈ | ਵੱਖ ਵੱਖ ਪਾਰਟੀਆਂ ਵਲੋਂ ਇਸ ਸਕੀਮ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਦੌਰਾਨ ਰਾਜਸਥਾਨ ਮੰਤਰੀ ਮੰਡਲ (Rajasthan Cabinet) ਨੇ ਸਰਵਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ ਕਿ ਵੱਡੇ ਜਨਤਕ ਹਿਤਾਂ ਅਤੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਗਨੀਪਥ ਯੋਜਨਾ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।
ਮੀਟਿੰਗ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਦੀ ਅਗਨੀਪੱਥ ਯੋਜਨਾ ਵਿੱਚ ਕੀਤੇ ਗਏ ਪ੍ਰਬੰਧਾਂ ਨੂੰ ਲੈ ਕੇ ਦੇਸ਼ ਭਰ ਵਿੱਚ ਭਾਰੀ ਰੋਸ ਹੈ। ਇਸ ਸਕੀਮ ਨੇ ਨੌਜਵਾਨਾਂ ਵਿੱਚ ਭਵਿੱਖ ਨੂੰ ਲੈ ਕੇ ਕਈ ਸ਼ੱਕ ਪੈਦਾ ਕਰ ਦਿੱਤੇ ਹਨ। ਸੀਐਮ ਅਸ਼ੋਕ ਗਹਿਲੋਤ ਸਮੇਤ ਸਾਰੇ ਮੰਤਰੀਆਂ ਨੇ ਨੌਜਵਾਨਾਂ ਨੂੰ ਸ਼ਾਂਤੀਪੂਰਨ, ਅਹਿੰਸਕ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਹੈ।