ਚੰਡੀਗੜ੍ਹ, 21 ਨਵੰਬਰ 2023: ਕਾਂਗਰਸ ਨੇ ਅੱਜ ਮੰਗਲਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ (Election Manifesto) ਜਾਰੀ ਕਰ ਦਿੱਤਾ ਹੈ। ਇਸ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਇਸ ਵਿੱਚ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਹੈ । ਇਸ ਤੋਂ ਇਲਾਵਾ ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਿਸਾਨਾਂ ਲਈ ਐਮਐਸਪੀ ਕਾਨੂੰਨ ਲਿਆਉਣ ਦੀ ਗੱਲ ਕਹੀ ਗਈ ਹੈ।
ਕਾਂਗਰਸ ਚੋਣ ਮੈਨੀਫੈਸਟੋ ਦੇ ਮੁੱਖ ਨੁਕਤੇ :-
1. ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਿਸਾਨਾਂ ਲਈ ਐਮਐਸਪੀ ਕਾਨੂੰਨ ਲਿਆਂਦਾ ਜਾਵੇਗਾ।
2. ਚਿਰੰਜੀਵੀ ਬੀਮੇ ਦੀ ਰਕਮ 25 ਲੱਖ ਰੁਪਏ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਜਾਵੇਗੀ।
3. 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। 10 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ।
4. ਪੰਚਾਇਤ ਪੱਧਰ ‘ਤੇ ਨਵਾਂ ਸਰਕਾਰੀ ਜੌਬ ਕਾਰਡ ਬਣਾਇਆ ਜਾਵੇਗਾ।
5. ਗੈਸ ਸਿਲੰਡਰ ਫਿਲਹਾਲ 500 ਰੁਪਏ ਵਿੱਚ ਮਿਲ ਰਿਹਾ ਹੈ, ਇਹ ਘੱਟ ਕੇ 400 ਰੁਪਏ ਹੋ ਜਾਵੇਗਾ।
6. ਰਾਜ ਵਿੱਚ ਆਰ.ਟੀ.ਈ ਕਾਨੂੰਨ ਲਿਆ ਕੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿੱਚ ਵੀ 12ਵੀਂ ਤੱਕ ਦੀ ਪੜ੍ਹਾਈ ਮੁਫ਼ਤ ਕੀਤੀ ਜਾਵੇਗੀ।
7. ਮਨਰੇਗਾ ਅਤੇ ਇੰਦਰਾ ਗਾਂਧੀ ਸ਼ਹਿਰੀ ਰੁਜ਼ਗਾਰ ਨੂੰ 125 ਤੋਂ ਵਧਾ ਕੇ 150 ਦਿਨ ਕੀਤਾ ਜਾਵੇਗਾ।
8. ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ 5 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਪ੍ਰਦਾਨ ਕਰਨ ਲਈ ਮਰਚੈਂਟ ਕ੍ਰੈਡਿਟ ਕਾਰਡ ਸਕੀਮ ਸ਼ੁਰੂ ਕੀਤੀ ਜਾਵੇਗੀ।
9. ਸਰਕਾਰੀ ਕਰਮਚਾਰੀਆਂ ਨੂੰ 9,18,27 ਦੇ ਨਾਲ ਚੌਥਾ ਤਨਖਾਹ ਸਕੇਲ ਦਿੱਤਾ ਜਾਵੇਗਾ ਅਤੇ ਅਫਸਰਾਂ ਨੂੰ ਸਿਖਰਲੇ ਸਕੇਲ ਦਿੱਤੇ ਜਾਣਗੇ।
10. 100 ਤੱਕ ਦੀ ਆਬਾਦੀ ਵਾਲੇ ਪਿੰਡਾਂ ਅਤੇ ਬਸਤੀਆਂ ਨੂੰ ਸੜਕ ਰਾਹੀਂ ਜੋੜਿਆ ਜਾਵੇਗਾ।
11. ਹਰ ਪਿੰਡ ਅਤੇ ਸ਼ਹਿਰੀ ਵਾਰਡ ਵਿੱਚ ਸੁਰੱਖਿਆ ਗਾਰਡ ਤਾਇਨਾਤ ਕੀਤੇ ਜਾਣਗੇ।
12. ਰਿਹਾਇਸ਼ ਦਾ ਅਧਿਕਾਰ ਕਾਨੂੰਨ ਲਿਆ ਕੇ ਹਰ ਕਿਸੇ ਨੂੰ ਰਿਹਾਇਸ਼ ਦਿੱਤੀ ਜਾਵੇਗੀ।
13. ਜਾਤੀ ਜਨਗਣਨਾ ਕਰਵਾਈ ਜਾਵੇਗੀ।
14. ਪਹਿਲਾਂ ਤੋਂ ਚੱਲ ਰਹੀਆਂ ਸਕੀਮਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਵੱਲੋਂ ਜਾਰੀ ਕੀਤੇ ਗਏ ਜਨਤਕ ਮੈਨੀਫੈਸਟੋ (Election Manifesto) ਨੂੰ ਮੰਤਰੀ ਮੰਡਲ ਨੇ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਸੱਤਾ ਵਿੱਚ ਆਉਂਦੇ ਹੀ ਇਸ ਨੂੰ ਨੀਤੀਗਤ ਪੱਤਰ ਦਾ ਦਰਜਾ ਦਿੱਤਾ ਸੀ। ਸਰਕਾਰ ਨੇ ਦਾਅਵਾ ਕੀਤਾ ਕਿ ਉਸ ਨੇ ਉਸ ਚੋਣ ਮਨੋਰਥ ਪੱਤਰ ਵਿੱਚ ਕੀਤੇ 90 ਫੀਸਦੀ ਤੋਂ ਵੱਧ ਵਾਅਦੇ ਪੂਰੇ ਕੀਤੇ ਹਨ। ਭਾਜਪਾ ਨੇ ਪਿਛਲੇ ਹਫਤੇ ਹੀ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ।