ਚੰਡੀਗੜ੍ਹ 11 ਦਸੰਬਰ 2024: Rajasthan Accident News: ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੇ ਕਾਫ਼ਲੇ ਨਾਲ ਵੱਡਾ ਹਾਦਸਾ ਵਾਪਰਿਆ ਹੈ | ਮੁੱਖ ਮੰਤਰੀ ਭਜਨ ਲਾਲ ਸ਼ਰਮਾ (CM Bhajan Lal Sharma) ਦੇ ਕਾਫ਼ਲੇ ‘ਚ ਤਾਇਨਾਤ ਇੱਕ ਗੱਡੀ ਦੂਜੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਪਲਟ ਗਈ | ਇਸ ਹਾਦਸੇ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਮੁੱਖ ਮੰਤਰੀ ਖੁਦ ਜ਼ਖਮੀਆਂ ਨੂੰ ਮਹਾਤਮਾ ਗਾਂਧੀ ਹਸਪਤਾਲ (Mahatma Gandhi Hospital) ਲੈ ਕੇ ਗਏ।
ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦੇ ਕਾਫ਼ਲੇ ਦੀ ਇੱਕ ਗੱਡੀ ਇੱਕ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਦੂਜੇ ਚਾਰ ਪਹੀਆ ਵਾਹਨ ਨਾਲ ਟਕਰਾ ਗਈ, ਜਿਸ ਕਾਰਨ ਗੱਡੀ’ਚ ਮੌਜੂਦ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ।
ਇਸ ਤੋਂ ਇਲਾਵਾ ਦੂਜੇ ਵਾਹਨ ਦੇ ਡਰਾਈਵਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਮੁੱਖ ਮੰਤਰੀ ਭਜਨ ਲਾਲ (CM Bhajan Lal Sharma) ਖੁਦ ਉਨ੍ਹਾਂ ਨੂੰ ਮਹਾਤਮਾ ਗਾਂਧੀ ਹਸਪਤਾਲ ਲੈ ਕੇ ਗਏ ਅਤੇ ਜ਼ਖਮੀਆਂ ਦੇ ਤੁਰੰਤ ਇਲਾਜ ਦੇ ਨਿਰਦੇਸ਼ ਦਿੱਤੇ ਹਨ । ਹਾਦਸੇ ਤੋਂ ਬਾਅਦ ਐਨਆਰਆਈ ਸਰਕਲ ਨੇੜੇ ਟਰੈਫਿਕ ਨੂੰ ਕੰਟਰੋਲ ਕਰ ਲਿਆ ਹੈ। ਗੱਡੀ ‘ਚ ਸਵਾਰ ਜਵਾਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Read More: Holiday list 2025: ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਛੁੱਟੀਆਂ ਦੀ ਸੂਚੀ ਜਾਰੀ