ਚੰਡੀਗੜ੍ਹ, 28 ਮਈ 2024: ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ (Rajnath Singh) ਅੱਜ ਲੋਕ ਸਭਾ ਚੋਣਾਂ ਮੱਦੇਨਜਰ ਪੰਜਾਬ ਆਉਣਗੇ। ਰਾਜਨਾਥ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ ਦੇ ਕਿਸਾਨ ਵਿੰਗ ਦੇ ਆਗੂ ਵੀ ਮੌਜੂਦ ਰਹਿਣਗੇ। ਇਸ ਦੇ ਲਈ ਪੁਲਿਸ ਅਤੇ ਕੇਂਦਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਜਿਕਰਯੋਗ ਹੈ ਕਿ ਰਾਜਨਾਥ ਸਿੰਘ (Rajnath Singh) ਦਾ ਪੰਜਾਬ ਚੋਣਾਂ ਲਈ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਬਠਿੰਡਾ ਜਾ ਕੇ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ I.N.D.I.A ਗਠਜੋੜ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਸੀ । ਇਸ ਰੈਲੀ ਨੂੰ ਸਫਲ ਬਣਾਉਣ ਲਈ ਭਾਜਪਾ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ।