July 2, 2024 9:31 pm
Kamaldeep Kaur

ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ

ਚੰਡੀਗੜ੍ਹ 04 ਜੂਨ 2022: ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਕਮਲਦੀਪ ਕੌਰ (Kamaldeep Kaur) ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨਾਲ ਲੁਧਿਆਣਾ ਵਿਖੇ ਅਤੇ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ | ਇਸ ਤੋਂ ਬਾਅਦ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਭੈਣ ਰਾਜੋਆਣਾ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਚੋਣ ਲੜਨਗੇ |

ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅਕਾਲੀ-ਬਸਪਾ ਗੱਠਜੋੜ ਅਤੇ ਸਾਰੇ ਪੰਥਕ ਸੰਗਠਨਾਂ ਦੀ ਸਾਂਝੀ ਉਮੀਦਵਾਰ ਘੋਸ਼ਿਤ ਕੀਤਾ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ ਤੇ 6 ਜੂਨ ਨੂੰ ਨਾਮਜ਼ਦਗੀ ਪੇਪਰ ਦਾਖਲ ਕਰਵਾਉਣਗੇ।ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ।