TheUnmute.com

ਕੇਂਦਰ ਸਰਕਾਰ ਵਲੋਂ ਬਣਾਈ MSP ਕਮੇਟੀ ‘ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੁੱਕੇ ਸਵਾਲ

ਚੰਡੀਗੜ੍ਹ 19 ਜੁਲਾਈ 2022: ਕੇਂਦਰ ਸਰਕਾਰ ਵੱਲੋਂ ਐੱਮਐੱਸਪੀ (MSP) ਨੂੰ ਹੋਰ ਪ੍ਰਭਾਵੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਬਹੁ-ਚਰਚਿਤ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਰਮੇਸ਼ ਚੰਦ ਨੀਤੀ ਆਯੋਗ ਦੀ ਤਰਫੋਂ ਇਸ ਦੇ ਮੈਂਬਰ ਹੋਣਗੇ।

ਜਿਸ ‘ਚ ਕਮੇਟੀ ਵਿੱਚ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਦੇ ਤਿੰਨ ਮੈਂਬਰ ਵੀ ਸ਼ਾਮਲ ਹੋਣਗੇ। SKM ਵੱਲੋਂ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਨਾਂ ਜੋੜ ਦਿੱਤੇ ਜਾਣਗੇ। ਜਦਕਿ ਕਿਸਾਨਾਂ ਨੇ ਇਸ ਕਮੇਟੀ ਨੂੰ ਰੱਦ ਕਰਦੇ ਹੋਏ ਕਿਹਾ ਕਿ ਇਹ ਕਮੇਟੀ ਸਿਰਫ ਸੁਝਾਅ ਦੇਣ ਤੱਕ ਹੀ ਸੀਮਤ ਹੋਵੇਗੀ। ਉੱਥੇ ਹੀ ਹੁਣ ਇਸ ਨੂੰ ਲੈ ਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਸਵਾਲ ਚੁੱਕੇ ਉਹਨਾਂ ਕਿਹਾ ਕਿ ਇਹ ਕਮੇਟੀ ਭਾਜਪਾ ਦੀ ਖੇਤੀਬਾੜੀ ਲਈ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ।

ਰਾਘਵ ਚੱਢਾ (Raghav Chadha) ਨੇ ਟਵੀਟ ਕਰਦੇ ਲਿਖਿਆ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੇਂਦਰ ਸਰਕਾਰ ਦੀ ਕਮੇਟੀ ਖੇਤੀਬਾੜੀ ‘ਤੇ ਬੀਜੇਪੀ ਦੀ ਬੇਤੁਕੀ ਅਤੇ ਛੋਟੀ ਮਾਨਸਿਕਤਾ ਦੀ ਤਾਜ਼ਾ ਉਦਾਹਰਣ ਹੈ, ਕਿਉਂਕਿ ਵਿਨਾਸ਼ਕਾਰੀ ਵਿਵਸਥਾ ਕੋਈ ਸਬਕ ਨਹੀਂ ਸਿੱਖਦੀ। ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ।

Raghav Chadha

ਕੇਂਦਰ ਸਰਕਾਰ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ( MSP ) ‘ਤੇ ਇਕ ਕਮੇਟੀ ਬਣਾਈ ਹੈ। ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨੂੰ ਇਸ ਬਹੁ-ਚਰਚਿਤ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਕਮੇਟੀ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਸਪੱਸ਼ਟ ਹੈ ਕਿ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਸ਼ੰਕੇ ਸੱਚ ਹੋ ਗਏ ਹਨ:

1. ਕਮੇਟੀ ਦੇ ਚੇਅਰਮੈਨ ਸਾਬਕਾ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਹਨ, ਜਿਨ੍ਹਾਂ ਨੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨ ਬਣਾਏ ਅਤੇ ਅੰਤ ਤੱਕ ਇਨ੍ਹਾਂ ਦੀ ਵਕਾਲਤ ਕੀਤੀ।

2 ਉਨ੍ਹਾਂ ਦੇ ਨਾਲ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਵੀ ਹਨ ਜਿਨ੍ਹਾਂ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਸੀ।

3. ਸੰਯੁਕਤ ਕਿਸਾਨ ਮੋਰਚਾ ਦੇ 3 ਨੁਮਾਇੰਦਿਆਂ ਲਈ ਕਮੇਟੀ ਵਿੱਚ ਥਾਂ ਛੱਡੀ ਗਈ ਹੈ।

4. ਪਰ ਹੋਰ ਥਾਵਾਂ ‘ਤੇ ਕਿਸਾਨ ਆਗੂਆਂ ਦੇ ਨਾਂ ‘ਤੇ ਸਰਕਾਰ ਨੇ ਆਪਣੇ 5 ਵਫ਼ਾਦਾਰ ਲੋਕਾਂ ਨੂੰ ਕਮੇਟੀ ‘ਚ ਲੈ ਲਿਆ ਹੈ ਜੋ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਦੀ ਖੁੱਲ੍ਹ ਕੇ ਵਕਾਲਤ ਕਰਦੇ ਸਨ। ਇਹ ਸਾਰੇ ਲੋਕ ਜਾਂ ਤਾਂ ਸਿੱਧੇ ਤੌਰ ‘ਤੇ ਭਾਜਪਾ, ਆਰ.ਐਸ.ਐਸ ਨਾਲ ਜੁੜੇ ਹੋਏ ਹਨ ਜਾਂ ਫਿਰ ਉਨ੍ਹਾਂ ਦੀ ਨੀਤੀ ਦਾ ਸਮਰਥਨ ਕਰਦੇ ਹਨ।

• ਕ੍ਰਿਸ਼ਨ ਵੀਰ ਚੌਧਰੀ ਭਾਰਤੀ ਕਰਿਸ਼ਕ ਸਮਾਜ ਨਾਲ ਜੁੜੇ ਹੋਏ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

• ਪ੍ਰਮੋਦ ਕੁਮਾਰ ਚੌਧਰੀ, ਆਰਐਸਐਸ ਨਾਲ ਸਬੰਧਤ ਭਾਰਤੀ ਕਿਸਾਨ ਸੰਘ ਦੇ ਕੌਮੀ ਕਾਰਜਕਾਰਨੀ ਮੈਂਬਰ।

• ਗੁਨੀ ਪ੍ਰਕਾਸ਼, ਭੁਪਿੰਦਰ ਮਾਨ ਦੀ ਕਿਸਾਨ ਜਥੇਬੰਦੀ ਦੇ ਹਰਿਆਣਾ ਦੇ ਪ੍ਰਧਾਨ ਹਨ।

• ਸਯਦ ਪਾਸ਼ਾ ਪਟੇਲ, ਮਹਾਰਾਸ਼ਟਰ ਤੋਂ ਭਾਜਪਾ ਦੇ ਸਾਬਕਾ ਐਮ.ਐਲ.ਸੀ ਰਹਿ ਚੁੱਕੇ ਹਨ।

• ਗੁਣਵੰਤ ਪਾਟਿਲ, ਸ਼ੇਤਕਾਰੀ ਸੰਗਠਨ ਨਾਲ ਜੁੜੇ, ਡਬਲਯੂ.ਟੀ.ਓ. ਦੇ ਹਿਮਾਇਤੀ ਅਤੇ ਭਾਰਤੀ ਸੁਤੰਤਰ ਪਾਰਟੀ ਦੇ ਜਨਰਲ ਸਕੱਤਰ।

Exit mobile version