July 4, 2024 11:19 pm
Seechewal

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਚੰਡੀਗੜ੍ਹ 14 ਜੁਲਾਈ 2022: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ (Sant Balbir Singh Seechewal)ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਸੀਚੇਵਾਲ ਨੇ ਇੱਕ ਆਮ ਸ਼ਰਧਾਲੂ ਵਾਂਗ ਲਾਈਨ ਵਿੱਚ ਖੜੇ ਹੋ ਕੇ ਦਰਸ਼ਨ ਕੀਤੇ। ਇਸ ਦੌਰਾਨ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਨਗੇ |