ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਪਰਿਵਾਰ ਸਮੇਤ ਦਰਬਾਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ,28 ਮਾਰਚ 2024 : ਰਾਜ ਸਭਾ ਮੈਂਬਰ, ਇੰਡੀਅਨ ਮਾਇਨੋਰਿਟੀ ਫਾਊਂਡੇਸ਼ਨ ਦੇ ਕਨਵੀਨਰ ਸਤਨਾਮ ਸਿੰਘ ਸੰਧੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਵਿਖੇ ਆਪਣੇ ਪਰਿਵਾਰ ਸਮੇਤ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ  ਪਹੁੰਚੇ । ਉਨ੍ਹਾਂ ਨਾਲ ਇੰਡੀਅਨ ਮਾਇਨੋਰਿਟੀ ਫਾਊਂਡੇਸ਼ਨ ਦੇ ਸੰਸਥਾਪਕ ਹਿਮਾਨੀ ਸੂਦ, ਜਥੇਦਾਰ ਹਰਬੰਸ ਸਿੰਘ ਮਾਂਝਪੁਰ, ਸਰਦਾਰ ਰਸ਼ਪਾਲ ਸਿੰਘ ਧਾਲੀਵਾਲ, ਕਰਨਵੀਰ ਸਿੰਘ ਟੋਹੜਾ,  ਸਰਦਾਰ ਫਰਮਨ ਸਿੰਘ ਸੰਧੂ ਪ੍ਰਧਾਨ ਕਿਸਾਨ ਯੂਨੀਅਨ, ਮਹਿੰਦਰ ਸਿੰਘ ਵਿਰਕ ਤੇ ਹੋਰ ਕਿਸਾਨ ਯੂਨੀਅਨ ਤੇ ਸਿੱਖ ਭਾਈਚਾਰਕ ਜਥੇਬੰਦੀਆਂ ਦੇ ਆਗੂ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਗ਼ੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਬੈਠ ਕੇ ਸ਼ਬਦ ਕੀਰਤਨ ਦਾ ਆਨੰਦ ਮਾਣਿਆਂ ਤੇ ਪਰਿਵਾਰ ਸਮੇਤ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਪਰਿਕਰਮਾ ਵੀ ਕੀਤੀ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ।ਜਿਥੇ ਸਤਨਾਮ ਸਿੰਘ ਸੰਧੂ ਨੇ ਸ਼੍ਰੀ ਅਕਾਲ ਤਖ਼ਤ ਸਾਹਮਣੇ ਸਰਬੱਤ ਦੇ ਭਲੇ ਤੇ ਦੇਸ਼ ਤੇ ਕੌਮ ਦੀ ਤਰੱਕੀ ਦੀ ਅਰਦਾਸ ਕੀਤੀ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾ ਉਪਰੰਤ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼੍ਰੀ ਦੁਰਗਿਆਣਾ ਮੰਦਿਰ ਵਿਖੇ ਪੁੱਜੇ। ਜਿਥੇ ਉਨ੍ਹਾਂ ਨੇ ਪਰਿਵਾਰ ਸਮੇਤ ਸ਼੍ਰੀ ਦੁਰਗਾ ਮਾਤਾ ਜੀ ਦੀ ਪੂਜਾ ਅਰਚਨਾ ਕੀਤੀ ਗਈ। ਉਥੇ ਹੀ ਦੇਸ਼ ਦੀ ਭਲਾਈ ਤੇ ਤਰਂੱਕੀ ਲਈ ਪ੍ਰਾਰਥਨਾ ਕੀਤੀ। ਇਸ ਉਪਰੰਤ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਜਲਿ੍ਹਆਂਵਾਲਾ ਬਾਗ ਦਾ ਦੌਰਾ ਕੀਤਾ। ਇਥੇ ਉਨ੍ਹਾਂ ਨੇ 13 ਅਪ੍ਰੈਲ 1919 ਵਿਚ ਵਿਸਾਖੀ ਵਾਲੇ ਦਿਨ ਅੰਗ੍ਰੇਜ ਹਕੂਮਤ ਵੱਲੋਂ ਕੀਤੇ ਹਮਲੇ ਦੌਰਾਨ ਪੁਰਾਤਨ ਖੂਹ ਵਿਚ ਸ਼ਹੀਦ ਹੋਏ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਫੁੱਲਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

 

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਲੋਕ ਭਲਾਈ ਦੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਵੀ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਪਰਿਵਾਰ ਤੇ ਇੰਡੀਅਨ ਮਾਇਨੋਰਿਟੀ ਫਾਊਂਡੇਸ਼ਨ ਦੇ ਮੈਂਬਰਾਂ ਨਾਲ ਜੌੜਾਘਰ, ਲੰਗਰ ਹਾਲ ਤੇ ਬਰਤਨ ਧੌਣ ਦੀ ਸੇਵਾ ਕੀਤੀ। ਦੱਸਣਾ ਬਣਦਾ ਹੈ ਕਿ ਸਤਨਾਮ ਸਿੰਘ ਚੰਡੀਗੜ੍ਹ ਤੋਂ ਪਹਿਲੀ ਵਾਰ ਨਿਯੁਕਤ ਹੋਣ ਵਾਲੇ ਰਾਜ ਸਭਾ ਮੈਂਬਰ ਤੇ ਨਵੀਂ ਸੰਸਦ ਵਿੱਚ ਸਹੁੰ ਚੁੱਕਣ ਵਾਲੇ ਪਹਿਲੇ ਵਿਅਕਤੀ ਹਨ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨਾ ਉਪਰੰਤ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਗਤ ਦੀ ਰੂਹ ਨੂੰ ਖੁਰਾਕ ਮਿਲਦੀ ਹੈ। ਕਿਉਂਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਦੀ ਆਸਥਾ ਦਾ ਕੇਂਦਰ ਹੈ, ਗ਼ੁਰਬਾਣੀ ਦਾ ਫ਼ਲਸਫ਼ਾ ਸਮੁੱਚੀ ਲੋਕਾਈ ਨੂੰ ਜਾਤ, ਧਰਮ ਤੇ ਫਿਰਕੇ ਤੋਂ ਉਪਰ ਉੱਠ ਕੇ ਗ਼ੁਰੂ ਸਾਹਿਬਾਨਾ ਦੀਆਂ ਸਿੱਖਿਆਵਾਂ ਉਪਰ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਗ਼ੁਰਬਾਣੀ ਗਿਆਨ ਦਾ ਅਜਿਹਾ ਸੋਮਾ ਹੈ ਜੋ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ। ਜੋਕਿ ਸਾਨੂੰ ਮਨੁੱਖਤਾ ਦੀ ਸੇਵਾ ਕਰਨਾ ਸਿੱਖਾਉਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁੱਕਰਗੁਜ਼ਾਰ ਹਾਂ ਕਿ ਉਨ੍ਹਾਂ ਦੀ ਬਦੌਲਤ ਹੀ ਮੈਂਨੂੰ ਲੋਕਾਂ ਦੀ ਸੇਵਾ ਕਰਨ ਦਾ ਇਹ ਮੌਕਾ ਮਿਲਿਆ ਹੈ। ਉਹ ਉਸ ਨੂੰ ਮਿਹਨਤ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ

 

 

 

 

 

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।