Site icon TheUnmute.com

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜੰਮੂ-ਕਸ਼ਮੀਰ ‘ਚ ਪੰਜਾਬੀ ਫੌਜੀਆਂ ਦੀ ਕੁਰਬਾਨੀ ‘ਤੇ ਦੁੱਖ ਪ੍ਰਗਟਾਇਆ

ਕੈਨੇਡਾ

ਨਵੀਂ ਦਿੱਲੀ , 21 ਅਪ੍ਰੈਲ 2023(ਦਵਿੰਦਰ ਸਿੰਘ) : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਕੱਲ੍ਹ ਜੰਮੂ-ਕਸ਼ਮੀਰ ਵਿੱਚ ਦੇਸ਼ ਲਈ ਲੜਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਚਾਰ ਸਿੱਖ ਫੌਜੀਆਂ ਦੀ ਬਹਾਦਰੀ ਅਤੇ ਮਹਾਨ ਕੁਰਬਾਨੀ ਦੀ ਸ਼ਲਾਘਾ ਕੀਤੀ। ਇਨ੍ਹਾਂ ਸਿੱਖ ਫੌਜੀਆਂ ਵੱਲੋਂ ਜਵਾਨੀ ਦੇ ਬੁਲੰਦੀਆਂ ‘ਤੇ ਦਿੱਤੀ ਗਈ ਸ਼ਹਾਦਤ ‘ਤੇ ਵੀ ਦੁੱਖ ਪ੍ਰਗਟ ਕੀਤਾ।

ਸਾਹਨੀ ਨੇ ਸੋਸ਼ਲ ਮੀਡੀਆ ਟ੍ਰੋਲਾਂ ਨੂੰ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਅਪਮਾਨਜਨਕ ਕੋਈ ਵੀ ਪੋਸਟ ਕਰਨ ਤੋਂ ਪਹਿਲਾਂ ਦੋ ਵਾਰ ਸੋਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਲਈ ਕਿਸੇ ਪੁਸ਼ਟੀ ਦੀ ਲੋੜ ਨਹੀਂ ਹੈ। ਇਹ ਜਾਣਿਆ ਜਾਂਦਾ ਹੈ ਕਿ ਆਜ਼ਾਦੀ ਸੰਗਰਾਮ ਦੌਰਾਨ ਅੰਗਰੇਜ਼ਾਂ ਵੱਲੋਂ ਫਾਂਸੀ ਦਿੱਤੇ ਗਏ 121 ਆਜ਼ਾਦੀ ਘੁਲਾਟੀਆਂ ਵਿੱਚੋਂ 93 ਅਤੇ ਉਮਰ ਕੈਦ ਦੀ ਸਜ਼ਾ ਕੱਟਣ ਵਾਲੇ 2626 ਵਿੱਚੋਂ 2417 ਪੰਜਾਬੀ ਸਨ। ਉਦੋਂ ਤੋਂ ਲੈ ਕੇ ਅੱਜ ਤੱਕ ਪੰਜਾਬ ਅਤੇ ਪੰਜਾਬੀ ਭਾਰਤ ਦੀ ਸੁਰੱਖਿਆ ਦੇ ਮੋਢੀ ਰਹੇ ਹਨ।

ਸਾਹਨੀ (Vikramjit Singh Sahney) ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਜਦੋਂ ਵੀ ਜੰਮੂ-ਕਸ਼ਮੀਰ ਵਿੱਚ ਫ਼ੌਜ ਦੇ ਜਵਾਨ ਇੱਕ ਥਾਂ ਤੋਂ ਦੂਜੀ ਥਾਂ ਵੱਲ ਵਧ ਰਹੇ ਹੋਣ ਤਾਂ ਉਹ ਉਸ ਰਸਤੇ ਦਾ ਪਹਿਲਾਂ ਤੋਂ ਹੀ ਨਿਰੀਖਣ ਕਰ ਲੈਣ, ਤਾਂ ਜੋ ਸਾਡੇ ਦੇਸ਼ ਦੇ ਬਹਾਦਰ ਸੈਨਿਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਬਚਿਆ ਜਾ ਸਕਦਾ ਹੈ।

Exit mobile version