Amit Shah

Rajya Sabha: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ ਰੱਦ

ਚੰਡੀਗੜ੍ਹ, 27 ਮਾਰਚ 2025: ਰਾਜ ਸਭਾ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਖ਼ਿਲਾਫ ਕਾਂਗਰਸ ਵੱਲੋਂ ਲਿਆਂਦੇ ਵਿਸ਼ੇਸ਼ ਅਧਿਕਾਰ ਉਲੰਘਣਾ ਦੇ ਨੋਟਿਸ ਨੂੰ ਚੇਅਰਮੈਨ ਜਗਦੀਪ ਧਨਖੜ ਵੱਲੋਂ ਰੱਦ ਕਰ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਕੋਈ ਉਲੰਘਣਾ ਨਹੀਂ ਕੀਤੀ ਹੈ। ਉਨ੍ਹਾਂ ਨੇ ਆਪਣੇ ਬਿਆਨ ਦੀ ਪੁਸ਼ਟੀ ਲਈ 1948 ਦੀ ਇੱਕ ਸਰਕਾਰੀ ਪ੍ਰੈਸ ਰਿਲੀਜ਼ ਦਾ ਹਵਾਲਾ ਦਿੱਤਾ। ਜਿਸ ‘ਚ ਕਿਹਾ ਗਿਆ ਹੈ ਕਿ ਇੱਕ ਕਾਂਗਰਸੀ ਆਗੂ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਦੇ ਪ੍ਰਬੰਧਨ ਦਾ ਹਿੱਸਾ ਸੀ।

ਜਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਆਫ਼ਤ ਪ੍ਰਬੰਧਨ ਬਿੱਲ 2024 ‘ਤੇ ਬਹਿਸ ਦਾ ਜਵਾਬ ਦਿੰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਰਾਹਤ ਫੰਡ ਕਾਂਗਰਸ ਦੇ ਸ਼ਾਸਨ ਦੌਰਾਨ ਬਣਾਇਆ ਗਿਆ ਸੀ ਅਤੇ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਧਾਨ ਮੰਤਰੀ ਕੇਅਰ ਫੰਡ ਸ਼ੁਰੂ ਕੀਤਾ ਗਿਆ ਸੀ। ਕਾਂਗਰਸ ਦੇ ਰਾਜ ਦੌਰਾਨ, ਇਸ ਫੰਡ ‘ਤੇ ਸਿਰਫ਼ ਇੱਕ ਪਰਿਵਾਰ ਦਾ ਕੰਟਰੋਲ ਸੀ।

ਦੂਜੇ ਪਾਸੇ ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਸ਼ਾਹ ਨੂੰ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਵਿਰੁੱਧ ਦੋਸ਼ ਲਗਾਉਣ ਲਈ ਨੋਟਿਸ ਭੇਜਿਆ। ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਇਹ ਨੋਟਿਸ ਰਾਜ ਸਭਾ ਦੀ ਕਾਰਜ ਪ੍ਰਣਾਲੀ ਅਤੇ ਕਾਰੋਬਾਰ ਦੇ ਸੰਚਾਲਨ ਦੇ ਨਿਯਮ 188 ਦੇ ਤਹਿਤ ਦਿੱਤਾ ਗਿਆ ਹੈ।

ਇਸ ਨੋਟਿਸ ‘ਚ ਕਿਹਾ ਗਿਆ ਹੈ ਕਿ ਭਾਵੇਂ ਗ੍ਰਹਿ ਮੰਤਰੀ ਨੇ ਚਰਚਾ ਦੌਰਾਨ ਸੋਨੀਆ ਗਾਂਧੀ ਦਾ ਨਾਮ ਨਹੀਂ ਲਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਹਵਾਲਾ ਜ਼ਰੂਰ ਦਿੱਤਾ ਅਤੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (NPMRF) ਦੇ ਕੰਮਕਾਜ ਬਾਰੇ ਦੋਸ਼ ਲਗਾਏ। ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਸੋਨੀਆ ਗਾਂਧੀ ਦੀ ਸਾਖ ਨੂੰ ਢਾਹ ਲਾਉਣ ਦਾ ਦੋਸ਼ ਲਗਾਇਆ ਸੀ।

Read More: Amit Shah-Eknath Shinde Meet: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਏਕਨਾਥ ਸ਼ਿੰਦੇ ਨੂੰ ਭਾਜਪਾ ‘ਚ ਮਿਲਾਉਣ ਦੀ ਕੀਤੀ ਕੋਸ਼ਿਸ਼

Scroll to Top