ਚੰਡੀਗੜ੍ਹ, 04 ਅਗਸਤ 2023: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ ਹੈ। ਮਣੀਪੁਰ ਮੁੱਦੇ ‘ਤੇ ਸੰਸਦ ‘ਚ ਅੱਜ ਵੀ ਹੰਗਾਮਾ ਹੋਇਆ। ਰਾਜ ਸਭਾ (Rajya Sabha) ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਅਗਲੀ ਕਾਰਵਾਈ 7 ਅਗਸਤ ਨੂੰ ਹੋਵੇਗੀ।ਜਦਕਿ ਲੋਕ ਸਭਾ ਵਿੱਚ ਕਾਰਵਾਈ ਚੱਲ ਰਹੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿੱਚ ਫੌਜ ਨਾਲ ਸਬੰਧਤ ਅੰਤਰ-ਸੇਵਾ ਸੰਗਠਨ (ਕਮਾਂਡ, ਕੰਟਰੋਲ ਅਤੇ ਅਨੁਸ਼ਾਸਨ) ਬਿੱਲ, 2023 (Inter-Services Organization (Command, Control and Discipline) Bill, 2023) ਪੇਸ਼ ਕੀਤਾ। ਜਿਸ ਨੂੰ ਪਾਸ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਸੋਧ) ਬਿੱਲ ਪੇਸ਼ ਕਰਨਗੇ।
ਦਿੱਲੀ ਸੇਵਾਵਾਂ ਬਿੱਲ 3 ਅਗਸਤ ਨੂੰ ਲੋਕ ਸਭਾ ਵਿੱਚ ਪਾਸ ਕੀਤਾ ਗਿਆ ਸੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਰਾਸ਼ਟਰੀ ਰਾਜਧਾਨੀ ਦੇ ਲੋਕਾਂ ਦੀ ਪਿੱਠ ‘ਚ ਛੁਰਾ ਮਾਰਨ ਦਾ ਕੰਮ ਕਰ ਰਹੀ ਹੈ। ਇਸ ਬਿੱਲ (ਦਿ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ ਬਿੱਲ) ਨਾਲ ਕੇਂਦਰ ਸਰਕਾਰ ਨੂੰ ਦਿੱਲੀ ਦੇ ਅਧਿਕਾਰੀਆਂ ਦੀ ਬਦਲੀ-ਪੋਸਟਿੰਗ ਦਾ ਅਧਿਕਾਰ ਮਿਲ ਜਾਵੇਗਾ।
ਇਕ ਮੀਡੀਆ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਸਰਕਾਰ ਮਣੀਪੁਰ ਮੁੱਦੇ ‘ਤੇ ਚਰਚਾ ਕਰਨ ਲਈ ਸਹਿਮਤ ਹੋ ਗਈ ਹੈ। ਇਹ ਚਰਚਾ 11 ਅਗਸਤ ਨੂੰ ਹੋਵੇਗੀ। ਮਾਨਸੂਨ ਸੈਸ਼ਨ ਦਾ ਅੱਜ ਆਖਰੀ ਦਿਨ ਵੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਮਣੀਪੁਰ ‘ਤੇ ਗਤੀਰੋਧ ਨੂੰ ਖਤਮ ਕਰਨ ਲਈ ਸਦਨ ਦੇ ਮੈਂਬਰਾਂ ਨੂੰ ਵਿਚਕਾਰਲੇ ਰਾਹ ਦਾ ਪ੍ਰਸਤਾਵ ਦਿੱਤਾ ਹੈ।