ਦਿੱਲੀ, 01 ਅਗਸਤ 2025: ਮਾਨਸੂਨ ਸ਼ੈਸ਼ਨ 2025: ਵੋਟਰ ਸੂਚੀ ਸੋਧ ਦੇ ਮੁੱਦੇ ‘ਤੇ ਭਾਰੀ ਹੰਗਾਮਾ ਕਾਰਨ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਬਾਅਦ 4 ਅਗਸਤ, 2025 ਨੂੰ ਸਵੇਰੇ 11 ਵਜੇ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਵੇਗੀ। ਵੋਟਰ ਸੂਚੀ ਸੋਧ ਦੇ ਮੁੱਦੇ ‘ਤੇ ਰਾਜ ਸਭਾ ‘ਚ ਹੰਗਾਮਾ ਹੋਇਆ। ਇਸ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਕੀਤੀ |
ਰਾਜ ਸਭਾ ਦੇ ਡਿਪਟੀ ਚੇਅਰਮੈਨ ਨੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ‘ਚ ਵਿਚਾਰ ਅਧੀਨ ਹੈ ਅਤੇ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ। ਇਸ ਦੇ ਬਾਵਜੂਦ, ਜਦੋਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਨਾਅਰੇਬਾਜ਼ੀ ਬੰਦ ਨਹੀਂ ਕੀਤੀ, ਤਾਂ ਰਾਜ ਸਭਾ ਨੂੰ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।
ਦੂਜੇ ਪਾਸੇ ਲੋਕ ਸਭਾ ‘ਚ ਹੰਗਾਮਾ ਹੋ ਗਿਆ, ਬਿਹਾਰ ‘ਚ ਵੋਟਰ ਸੂਚੀ ਸੋਧ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਨੂੰ ਪ੍ਰਸ਼ਨ ਕਾਲ ਵਰਗੇ ਮਹੱਤਵਪੂਰਨ ਸਮੇਂ ‘ਤੇ ਹੰਗਾਮਾ ਨਾ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੇ ਬਾਵਜੂਦ ਵਿਰੋਧੀ ਧਿਰ ਨੇ ਨਾਅਰੇਬਾਜ਼ੀ ਬੰਦ ਨਹੀਂ ਕੀਤੀ ਅਤੇ ਇਸ ਤੋਂ ਬਾਅਦ ਲੋਕ ਸਭਾ ਸਪੀਕਰ ਨੇ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।
ਇਸਦੇ ਨਾਲ ਹੀ ਬਿਹਾਰ ‘ਚ ਵੋਟਰ ਸੂਚੀ ਸੋਧ ਦੇ ਮੁੱਦੇ ‘ਤੇ ਵਿਰੋਧੀ ਧਿਰ ਦਾ ਵਿਰੋਧ ਜਾਰੀ ਹੈ। ਪ੍ਰਿਯੰਕਾ ਗਾਂਧੀ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਸੰਸਦ ਕੰਪਲੈਕਸ ‘ਚ ਬਿਹਾਰ ‘ਚ SIR ਦਾ ਵਿਰੋਧ ਕੀਤਾ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਸ਼ੁੱਕਰਵਾਰ ਨੂੰ ਲੋਕ ਸਭਾ ‘ਚ ਵਿਧਾਨ ਸਭਾ ਸੀਟਾਂ ‘ਤੇ ਆਦਿਵਾਸੀ ਭਾਈਚਾਰੇ ਦੀ ਪ੍ਰਤੀਨਿਧਤਾ ਨਾਲ ਸਬੰਧਤ ਗੋਆ ਬਿੱਲ, 2024 ਪੇਸ਼ ਕਰਨਗੇ। ਇਸ ਦੇ ਨਾਲ ਹੀ ਮਰਚੈਂਟ ਸ਼ਿਪਿੰਗ ਬਿੱਲ, 2024 ਵੀ ਪੇਸ਼ ਕੀਤਾ ਜਾ ਸਕਦਾ ਹੈ।
Read More: ਅਮਰੀਕੀ ਟੈਰਿਫਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰ ਰਹੇ ਹਾਂ, ਜ਼ਰੂਰੀ ਕਦਮ ਚੁੱਕੇ ਜਾਣਗੇ: ਪਿਊਸ਼ ਗੋਇਲ