Site icon TheUnmute.com

ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਰਾਕੇਸ਼ ਟਿਕੈਤ ਨੇ ਕੀਤਾ ਦੁੱਖ ਸਾਂਝਾ

ਚੰਡੀਗੜ੍ਹ 02 ਜੂਨ 2022: ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਕੇਸ਼ ਟਿਕੈਤ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ, “ਜਵਾਨ ਪੁੱਤ ਨੂੰ ਗੁਆਉਣ ਤੋਂ ਬਾਅਦ ਇੱਕ ਪਿਤਾ ਵਿੱਚ ਇੰਨ੍ਹੀ ਹਿੰਮਤ ਦੇਖੀ। ਪੁੱਤਰ ਤੂੰ ਇਸ ਦੁਨਿਆ ਨੂੰ ਅਲਵਿਦਾ ਕਹਿ ਗਿਆ ਪਰ ਤੂੰ ਅਮਰ ਹੋ ਗਿਆ। ਸਾਰਾ ਦੇਸ਼ ਤੁਹਾਡੇ ਮਾਤਾ-ਪਿਤਾ ਦੇ ਨਾਲ ਹੈ।”


ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸਾਵਾਲਾ ਦੇ ਘਰ ਜਾ ਕੇ ਆਪਣਾ ਗੁੱਸਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਧੂ ਨੂੰ ਆਪਣੇ ਪਿੰਡ ਨਾਲ ਬਹੁਤ ਪਿਆਰ ਸੀ, ਇਸੇ ਲਈ ਉਹ ਆਪਣੇ ਪਿੰਡ ਵਿੱਚ ਰਹਿੰਦੇ ਸਨ ਅਤੇ ਉਹ ਇਥੇ ਕੈਂਸਰ ਹਸਪਤਾਲ ਵੀ ਬਣਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਕਾਤਲਾਂ ਨੇ ਸਿੱਧੂ ਦੇ ਮਾਤਾ-ਪਿਤਾ ਦਾ ਵੱਡਾ ਸਹਾਰਾ ਖੋਹ ਲਿਆ ਅਤੇ ਮਾਨਸਾ ਜ਼ਿਲ੍ਹੇ ਨੂੰ ਅੱਜ ਵੱਡਾ ਘਾਟਾ ਸਹਿਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਰਾਕੇਸ਼ ਟਿਕੈਤ ਨੇ ਕਾਤਲਾਂ ਦੇ ਜਲਦੀ ਫੜ੍ਹੇ ਜਾਣ ਦੀ ਅਪੀਲ ਕੀਤੀ ਹੈ।

Exit mobile version