July 7, 2024 5:04 pm
RakeshTikait

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲੇ ‘ਚ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 6 ਜਨਵਰੀ 2022: ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਇਨ੍ਹੀਂ ਦਿਨੀਂ ਕਾਫੀ ਚਰਚਾ ‘ਚ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਦੇਸ਼ ਦੇ ਸਾਰੇ ਸਿਆਸਤਦਾਨਾਂ ਨੇ ਵੀ ਇਸ ਘਟਨਾ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਦਾ ਵੀ ਬਿਆਨ ਸਾਹਮਣੇ ਆਇਆ ਹੈ। ਇਸ ਘਟਨਾਕ੍ਰਮ ਨੂੰ ਸਟੰਟ ਕਰਾਰ ਦਿੰਦਿਆਂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਇਹ ਲੋਕਾਂ ਦੀ ਹਮਦਰਦੀ ਹਾਸਲ ਕਰਨ ਦਾ ਸਸਤਾ ਤਰੀਕਾ ਲੱਭਣ ਦੀ ਕੋਸ਼ਿਸ਼ ਹੈ।

ਬੀਤੇ ਦਿਨ ਬੁੱਧਵਾਰ ਨੂੰ ਪੀਐਮ ਨਰਿੰਦਰ ਮੋਦੀ (PM Modi) ਪੰਜਾਬ (Punjab) ਦੌਰੇ ‘ਤੇ ਸਨ ਅਤੇ ਇਸ ਦੌਰਾਨ ਪਹਿਲਾਂ ਫਿਰੋਜ਼ਪੁਰ (Ferozepur) ਦੌਰੇ ਦਾ ਪ੍ਰਸਤਾਵ ਰੱਖਿਆ ਗਿਆ ਸੀ। ਪਰ ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਉਹ ਜਨਤਕ ਮੀਟਿੰਗ ਵਿੱਚ ਨਹੀਂ ਪਹੁੰਚ ਸਕੇ ਅਤੇ ਉਨ੍ਹਾਂ ਦਾ ਕਾਫ਼ਲਾ 20 ਮਿੰਟ ਤੱਕ ਫਲਾਈਓਵਰ ’ਤੇ ਰੁਕਿਆ ਰਿਹਾ ਅਤੇ ਵਾਪਸ ਮੁੜਨਾ ਪਿਆ। ਇਸ ਦੌਰਾਨ ਪੀਐਮ ਮੋਦੀ (PM Modi) ਨੇ ਬਠਿੰਡਾ ਹਵਾਈ ਅੱਡੇ ‘ਤੇ ਪਹੁੰਚ ਕੇ ਘਟਨਾਕ੍ਰਮ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸੀਐਮ ਦਾ ਧੰਨਵਾਦ ਕਰਨ ਕਿ ਮੈਂ ਇੱਥੇ ਜ਼ਿੰਦਾ ਵਾਪਸ ਆਇਆ ਹਾਂ।