ਚੰਡੀਗੜ੍ਹ 04 ਦਸੰਬਰ 2021: ਕੇਂਦਰ ਵਲੋਂ ਤਿੰਨ ਖੇਤੀ ਕ਼ਾਨੂਨ ਰੱਦ ਕਰਨ ਤੋਂ ਬਾਅਦ ਵੱਖ ਵੱਖ ਭਾਜਪਾ ਮੰਤਰੀਆਂ ਵਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਤੇ ਘਰ ਵਾਪਿਸ ਜਾਣ ਲਈ ਕਿਹਾ, ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait)ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਹਲੇ ਖ਼ਤਮ ਨਹੀਂ ਹੋਵੇਗਾ। ਉਨ੍ਹਾਂ ਨੇ ਇਹ ਭੀ ਕਿਹਾ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪਰ ਹਲੇ ਤੱਕ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਕੋਈ ਫੈਸਲਾ ਨਹੀਂ ਹੋਇਆ । ਐਮਐਸਪੀ (MSP) ਦੀ ਗਾਰੰਟੀ ਦੇ, ਅੰਦੋਲਨ ਦੌਰਾਨ ਕਿਸਾਨਾਂ ਤੇ ਦਰਜ ਪਰਚੇ ਰੱਦ ਕਰਨ ਅਤੇ ਕਿਸਾਨ ਮੋਰਚੇ (Kisan Morcha) ‘ਚ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਬਾਰੇ ਸਰਕਾਰ ਨੇ ਕੋਈ ਫੈਸਲਾ ਨਹੀਂ ਕੀਤਾ ਹੈ।