Rakesh_Tikait_ANI

ਰਾਕੇਸ਼ ਟਿਕੈਤ ਦਾ ਐਲਾਨ ਤੁਰੰਤ ਕਿਸਾਨ ਅੰਦੋਲਨ ਵਾਪਸ ਨਹੀਂ ਲਵਾਂਗੇ , ਜਾਣੋ ਕਾਰਨ

ਚੰਡੀਗੜ੍ਹ 19 ਨਵੰਬਰ 2021 : ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਅਤੇ ਕਿਹਾ, ‘ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ-ਨਾਲ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕਰਨੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਦੀ ਪ੍ਰਕਿਰਿਆ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਸੈਸ਼ਨ ‘ਚ ਸ਼ੁਰੂ ਕੀਤੀ ਜਾਵੇਗੀ।
ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਐੱਮ. ਐੱਸ. ਪੀ. ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਦਾ ਕੀਤਾ ਐਲਾਨ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਲਈ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਬਿੱਲ ਲਿਆਂਦਾ ਜਾਵੇਗਾ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਸਨ। ਪ੍ਰਧਾਨ ਮੰਤਰੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨਾਲ ਜੁੜੇ ਮੁੱਦਿਆਂ ‘ਤੇ ਇਕ ਕਮੇਟੀ ਦੇ ਗਠਨ ਦਾ ਵੀ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਗੁਰੂ ਨਾਨਕ ਜਯੰਤੀ ਦੇ ਮੌਕੇ ‘ਤੇ ਰਾਸ਼ਟਰ ਨੂੰ ਆਪਣੇ ਸੰਬੋਧਨ ‘ਚ ਇਸ ਸਬੰਧੀ ਐਲਾਨ ਕੀਤਾ। ਉਨ੍ਹਾਂ ਕਿਹਾ, “ਪੰਜ ਦਹਾਕਿਆਂ ਦੇ ਆਪਣੇ ਜਨਤਕ ਜੀਵਨ ਵਿੱਚ, ਮੈਂ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨੂੰ ਬਹੁਤ ਨੇੜਿਓਂ ਅਨੁਭਵ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਕਰਦੇ ਹੋਏ ਛੋਟੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਦੀ ਰੂਪ ਰੇਖਾ ਦੱਸੀ। ਉਨ੍ਹਾਂ ਕਿਹਾ ਕਿ ਖੇਤੀ ਬਜਟ ਵਿੱਚ ਪੰਜ ਗੁਣਾ ਵਾਧਾ ਕੀਤਾ ਗਿਆ ਹੈ, ਜਿਸ ਵਿੱਚ ਹਰ ਸਾਲ 1.25 ਲੱਖ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ। ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿਸਾਨਾਂ ਦੇ ਇੱਕ ਹਿੱਸੇ ਨੂੰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਲਾਭਾਂ ਨੂੰ ਸਮਝਾਉਣ ਵਿੱਚ ਅਸਫਲ ਰਹੀ ਹੈ।

Scroll to Top