Site icon TheUnmute.com

ਬਰਗਾੜੀ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਵੱਡੀ ਰਾਹਤ, ਅਦਾਲਤ ਵਲੋਂ ਵਿਵਾਦਿਤ ਪੋਸਟਰ ਤੇ ਬੇਅਦਬੀ ਮਾਮਲਿਆਂ ‘ਚ ਜ਼ਮਾਨਤ ਸਵੀਕਾਰ

ਬੇਅਦਬੀ

ਚੰਡੀਗੜ੍ਹ 13 ਮਈ 2022: 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।

ਇਸਦੇ ਨਾਲ ਹੀ ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ ਅਤੇ ਇਸ ਮਾਮਲੇ ਵਿੱਚ ਉਸ ਨੇ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰ ਚੁੱਕੇ ਹਨ ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।

Exit mobile version