ਚੰਡੀਗੜ੍ਹ, 16 ਅਗਸਤ 2024: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Raghbir Singh) ਨੇ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸਵਾਲ ਚੁੱਕੇ ਹਨ | ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਹਰਿਆਣਾ ‘ਚ ਚੋਣਾਂ ਲਈ ਬ.ਲਾ.ਤ.ਕਾ.ਰੀਆਂ ਨੂੰ ਪੈਰੋਲ ਦਿੱਤੀ ਜਾ ਸਕਦੀ ਹੈ ਪਰ ਜੇਲ੍ਹਾਂ ‘ਚ ਬੰਦ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਇਹ ਕਿਹੋ ਜਿਹਾ ਇਨਸਾਫ ਹੈ |
ਉਨ੍ਹਾਂ (Jathedar Raghbir Singh) ਕਿਹਾ ਕਿ ਰਾਮ ਰਹੀਮ ਨੂੰ ਸਿਆਸੀ ਲਾਹਾ ਲੈਣ ਲਈ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ | ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ‘ਚ ਵੋਟਾਂ ਕਰਕੇ ਡੇਰਾ ਮੁਖੀ ਨੂੰ ਪੈਰੋਲ ਦਿੱਤੀ ਹੈ | ਜਿਕਰਯੋਗ ਹੈ ਕਿ ਸ਼੍ਰੋਮਣੀਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ 15 ਅਗਸਤ 1947 ਨੂੰ ਵੰਡ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਾ ਦੀ ਸ਼ਾਂਤੀ ਲਈ ਪਾਠ ਕਰਵਾਇਆ ਜਾਂਦਾ ਹੈ |