Site icon TheUnmute.com

ਰਾਮ ਰਹੀਮ ਦੀ ਫਰਲੋ ਹੋਈ ਖਤਮ, 12 ਵਜੇ ਤੱਕ ਪਹੁੰਚ ਜਾਵੇਗਾ ਸੁਨਾਰੀਆ ਜੇਲ੍ਹ

RAM RAHIM

ਚੰਡੀਗੜ੍ਹ 28 ਫ਼ਰਵਰੀ 2022 : ਰੋਹਤਕ ਦੀ ਸੁਨਾਰੀਆ ਜੇਲ (Sunaria Jail) ਤੋਂ 21 ਦਿਨਾਂ ਦੀ ਫਰਲੋ ‘ਤੇ ਬਾਹਰ ਆਏ ਗੁਰਮੀਤ ਰਾਮ ਰਹੀਮ (Gurmeet Ram Rahim) ਦੀ ਫਰਲੋ ਖਤਮ ਹੋ ਗਈ ਹੈ। ਅੱਜ ਉਸ ਨੂੰ ਵਾਪਸ ਸੁਨਾਰੀਆ ਜੇਲ੍ਹ ਲਿਆਂਦਾ ਜਾਵੇਗਾ। ਰਾਮ ਰਹੀਮ ਦੇ ਦੁਪਹਿਰ 12 ਵਜੇ ਤੱਕ ਸੁਨਾਰੀਆ ਜੇਲ੍ਹ ਪਹੁੰਚਣ ਦੀ ਸੰਭਾਵਨਾ ਹੈ।

ਇਸ ਸਬੰਧੀ ਜੇਲ੍ਹ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਸਪਾਸ ਦੇ ਇਲਾਕੇ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) , ਜੋ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ, ਨੂੰ 7 ਫਰਵਰੀ ਨੂੰ ਪੈਰੋਲ ਦੇ ਦਿੱਤੀ ਗਈ ਸੀ। ਐਤਵਾਰ ਨੂੰ ਫਰਲੋ ਖਤਮ ਹੋ ਗਈ ਹੈ ਅਤੇ ਉਸ ਨੂੰ ਅੱਜ ਜੇਲ੍ਹ ‘ਚ ਆਤਮ ਸਮਰਪਣ ਕਰਨਾ ਹੈ। ਅਜੇ ਤੱਕ ਸਰਕਾਰ ਵੱਲੋਂ ਫਰਲੋ ਵਧਾਉਣ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਅਜਿਹੇ ‘ਚ ਰਾਮ ਰਹੀਮ ਨੂੰ ਕਿਸੇ ਵੀ ਕੀਮਤ ‘ਤੇ ਜੇਲ੍ਹ ਪਰਤਣਾ ਪਵੇਗਾ।ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 2017 ਵਿੱਚ ਦੋ ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਸਜ਼ਾ ਸੁਣਾਈ ਸੀ। ਪੰਚਕੂਲਾ ‘ਚ ਹਿੰਸਾ ਤੋਂ ਬਾਅਦ ਰਾਮ ਰਹੀਮ ਨੂੰ ਹੈਲੀਕਾਪਟਰ ਰਾਹੀਂ ਸੁਨਾਰੀਆ ਜੇਲ੍ਹ ((Sunaria Jail) ਭੇਜਿਆ ਗਿਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਸੀ। ਇਸ ਤੋਂ ਬਾਅਦ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਲਈ ਵੀ ਸਜ਼ਾ ਸੁਣਾਈ ਗਈ ਸੀ।

Exit mobile version