ਚੰਡੀਗੜ੍ਹ 05 ਜਨਵਰੀ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਯੁੱਧਿਆ ‘ਚ ਬਣਨ ਵਾਲੇ ਰਾਮ ਮੰਦਰ (Ram temple) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ 1 ਜਨਵਰੀ 2024 ਨੂੰ ਅਯੁੱਧਿਆ ‘ਚ ਰਾਮ ਮੰਦਰ ਬਣ ਕੇ ਤਿਆਰ ਹੋ ਜਾਵੇਗਾ। ਇਸ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਤੋਂ ਦੇਸ਼ ਆਜ਼ਾਦ ਹੋਇਆ ਹੈ, ਕਾਂਗਰਸੀ ਇਸ ਨੂੰ ਲਾਂਭੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇੱਕ ਦਿਨ ਜਦੋਂ ਸਵੇਰੇ ਸੁਪਰੀਮ ਕੋਰਟ ਦਾ ਫੈਸਲਾ ਆਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਦਾ ਭੂਮੀ ਪੂਜਨ ਪੂਰਾ ਕੀਤਾ ਅਤੇ ਉਸੇ ਦਿਨ ਮੰਦਰ ਦੀ ਉਸਾਰੀ ਸ਼ੁਰੂ ਕਰ ਦਿੱਤੀ। ਅਯੁੱਧਿਆ ‘ਚ 1 ਜਨਵਰੀ 2024 ਨੂੰ ਰਾਮ ਮੰਦਰ ਬਣ ਕੇ ਤਿਆਰ ਹੋ ਜਾਵੇਗਾ।