Site icon TheUnmute.com

ਰਾਣਾ ਗੁਰਜੀਤ ਸਿੰਘ ਨੇ ਵਿਰੋਧ ਕਰਨ ਵਾਲੇ ਵਿਧਾਇਕਾਂ ਨੂੰ ਦਿੱਤੀ ਸਿੱਧੀ ਚੁਣੌਤੀ

ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 19 ਜਨਵਰੀ 2022 : ਰਾਣਾ ਗੁਰਜੀਤ ਨੇ ਆਪਣੀ ਪਾਰਟੀ ਦੇ ਉਮੀਦਵਾਰਾਂ ਅਤੇ ਵਿਧਾਇਕਾਂ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਪੰਜ ਸਾਲ ਲੋਕ ਸੇਵਾ ਕੀਤੀ ਹੈ ਤਾਂ ਫਿਰ ਡਰ ਕਿਸ ਗੱਲ ਦਾ ਹੈ।ਉਨ੍ਹਾਂ ਨੇ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਤੁਸੀਂ ਚਾਰੇ ਉਮੀਦਵਾਰ ਆਪਣੇ ਆਪ ਨੂੰ ਫੰਨੇ ਖਾਂ ਸਮਝਦੇ ਹੋ ਤਾਂ ਚਾਰੇ ਰਲ ਕੇ ਮੈਨੂੰ ਕਪੂਰਥਲੇ ਤੋਂ ਹਰਾ ਕੇ ਦਿਖਾਓ।

ਦੱਸਣਯੋਗ ਹੈ ਕਿ ਕਾਂਗਰਸੀ ਆਗੂਆਂ ਨੇ ਮੰਤਰੀ ਰਾਣਾ ਗੁਰਜੀਤ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕੀਤੀ ਹੈ। ਇਸ ਸਬੰਧੀ ਵਿਧਾਇਕ ਨਵਤੇਜ ਚੀਮਾ, ਬਾਵਾ ਹੈਨਰੀ, ਬਲਵਿੰਦਰ ਧਾਲੀਵਾਲ ਅਤੇ ਸੁਖਪਾਲ ਖਹਿਰਾ ਨੇ ਸੋਨੀਆ ਗਾਂਧੀ ਨੂੰ ਪੱਤਰ ਭੇਜੇ ਹਨ। ਇਸ ਵਿੱਚ ਉਨ੍ਹਾਂ ਕਿਹਾ ਕਿ ਮੰਤਰੀ ਰਾਣਾ ਨੂੰ ਕਪੂਰਥਲਾ ਤੋਂ ਟਿਕਟ ਦਿੱਤੀ ਗਈ ਹੈ। ਇਸ ਦੇ ਬਾਵਜੂਦ ਉਹ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਲੜਕੇ ਨੂੰ ਮੈਦਾਨ ਵਿੱਚ ਉਤਾਰ ਰਹੇ ਹਨ। ਉਥੋਂ ਕਾਂਗਰਸ ਨੇ ਵਿਧਾਇਕ ਨਵਤੇਜ ਚੀਮਾ ਨੂੰ ਟਿਕਟ ਦਿੱਤੀ ਹੈ।

ਉਨ੍ਹਾਂ ਮੰਤਰੀ ‘ਤੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਰਾਣਾ ਗੁਰਜੀਤ ਨੂੰ 2018 ‘ਚ ਸਰਕਾਰ ਤੋਂ ਅਸਤੀਫਾ ਦੇਣਾ ਪਿਆ ਸੀ। ਉਸ ‘ਤੇ ਰੇਤ ਦੀ ਨਾਜਾਇਜ਼ ਮਾਈਨਿੰਗ ‘ਚ ਸ਼ਾਮਲ ਹੋਣ ਦਾ ਦੋਸ਼ ਸੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਣਾ ਗੁਰਜੀਤ ਦੋਆਬਾ ਖੇਤਰ ਤੋਂ ਇਲਾਵਾ ਫਗਵਾੜਾ, ਭੁਲੱਥ, ਜਲੰਧਰ ਉੱਤਰੀ, ਬੰਗਾ ਆਦਿ ਵਿੱਚ ਸੁਲਤਾਨਪੁਰ ਲੋਧੀ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਣਾ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੂੜ੍ਹੀ ਦੋਸਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਪਾਰਟੀ ਦੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ‘ਤੇ ਵੀ ਬੇਬੁਨਿਆਦ ਦੋਸ਼ ਲਾਏ ਹਨ।

Exit mobile version