Site icon TheUnmute.com

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਨੇ ਚੋਣਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

Rana Inder Singh

ਚੰਡੀਗੜ੍ਹ 17 ਜਨਵਰੀ 2022: ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਪੰਜਾਬ (Punjab) ਦੀ ਸਿਆਸਤ ਲਗਾਤਾਰ ਗਰਮਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ, ਹਾਲਾਂਕਿ ਮੰਤਰੀਆਂ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ਗੀ ਅਤੇ ਬਗਾਵਤ ਦਾ ਮਾਹੌਲ ਹੈ। ਇਸ ਦੇ ਨਾਲ ਹੀ ਖ਼ਬਰਾਂ ਆ ਰਹੀਆਂ ਹਨ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਸਿੰਘ (Rana Inder Singh) ਸੁਲਤਾਨਪੁਰ ਲੋਧੀ (Sultanpur Lodhi) ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਦੇ ਲਈ ਉਨ੍ਹਾਂ ਨੇ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਕਪੂਰਥਲਾ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਟਿਕਟ ਦਿੱਤੀ ਹੈ, ਪਰ ਉਨ੍ਹਾਂ ਦਾ ਪੁੱਤਰ ਹੁਣ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇਗਾ।

Exit mobile version