Lawrence Bishnoi

ਰਾਣਾ ਕੰਦੋਵਾਲੀਆ ਕਤਲਕਾਂਡ : ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਪੰਜ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 06 ਜੁਲਾਈ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੰਮ੍ਰਿਤਸਰ ਪੁਲਿਸ ਨੇ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਸੁਣਵਾਈ ਦੌਰਾਨ ਅਦਾਲਤ ਨੇ ਲਾਰੈਂਸ ਨੂੰ ਇਕ ਵਾਰ ਫਿਰ ਤੋਂ ਪੰਜ ਦਿਨ ਦੇ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ।

ਅੰਮ੍ਰਿਤਸਰ ਪੁਲਿਸ ਨੂੰ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਜਾਂਚ ਅੱਗੇ ਵਧਾਉਣ ਲਈ ਲਾਰੈਂਸ ਦਾ ਰਿਮਾਂਡ ਮਿਲਿਆ ਹੈ | ਇਸ ਮੌਕੇ ਅੰਮ੍ਰਿਤਸਰ ਦੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਲਾਰੈਂਸ ਕੋਲੋਂ ਖਰੜ ‘ਚ ਹੀ ਪੁੱਛਗਿਛ ਕੀਤੀ ਜਾਵੇਗੀ । ਅੰਮ੍ਰਿਤਸਰ ਪੁਲਿਸ ਕੋਲ ਰਾਣਾ ਕੰਦੋਵਾਲੀਆ ਕਤਲ ਮਾਮਲੇ ‘ਚ ਲਾਰੈਂਸ ਨੇ ਬੇਹੱਦ ਖ਼ੁਲਾਸੇ ਕੀਤੇ ਹਨ ਅਤੇ ਮਾਮਲੇ ਦੀ ਜਾਂਚ ਅੱਗੇ ਵਧਾਊਣ ਲਈ ਸਾਨੂੰ ਹੋਰ ਰਿਮਾਂਡ ਮਿਲਿਆ ਹੈ |

Scroll to Top